ਬਟਾਲਾ:
ਐੱਸਐੱਸਪੀ ਬਟਾਲਾ ਅਸ਼ਵਨੀ ਗੋਟਿਆਲ ਦੀਆਂ ਹਦਾਇਤਾਂ ’ਤੇ ਬਟਾਲਾ ਪੁਲੀਸ ਦੇ ਸਾਂਝ ਕੇਂਦਰ ਦੇ ਸਟਾਫ਼ ਵੱਲੋਂ ਗੁਰੂ ਨਾਨਕ ਸਰਕਾਰੀ ਕਾਲਜ ਕਾਲਾ ਅਫਗਾਨਾ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੇ ਸਾਈਬਰ ਕਰਾਈਮ ਆਦਿ ਬਾਰ ਜਾਗਰੂਕ ਕੀਤਾ ਗਿਆ। ਇਸ ਮੌਕੇ ਬਟਾਲਾ ਪੁਲੀਸ ਦੇ ਸਾਂਝ ਸਟਾਫ਼ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਦੱਸਿਆ ਕਿ ਜੇ ਕੋਈ ਵਿਅਕਤੀ ਕਿਸੇ ਕਾਰਨ ਨਸ਼ੇ ਕਰਦਾ ਹੈ ਤਾਂ ਉਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਮਰੀਜ਼ਾਂ ਦਾ ਇਲਾਜ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰਾਂ ’ਚ ਕੀਤਾ ਜਾਂਦਾ ਹੈ। -ਖੇਤਰੀ ਪ੍ਰਤੀਨਿਧ