ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 25 ਅਕਤੂਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਸੂਬਾ ਪੱਧਰੀ ਪੁਤਲਾ ਫੂਕ ਮੁਹਿੰਮ ਦੇ ਤਹਿਤ ਪਿੰਡ ਚੱਬਾ ਵਿਖੇ ਅੰਮ੍ਰਿਤਸਰ ਹਰੀਕੇ ਮੁੱਖ ਮਾਰਗ ਜ਼ਾਮ ਕਰਕੇ ਮੋਦੀ, ਅੰਬਾਨੀ ਤੇ ਅਡਾਨੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਜਿਸ ਦੀ ਪ੍ਰਧਾਨਗੀ ਨਿਸ਼ਾਨ ਸਿੰਘ, ਕੁਲਦੀਪ ਸਿੰਘ, ਡਾ: ਬਲਵਿੰਦਰ ਸਿੰਘ ਨੇ ਕੀਤੀ। ਜਥੇਬੰਦੀ ਦੇ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਤੇ ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਆਖਿਆ ਹੈ ਕਿ ਅੱਜ ਅੰਮ੍ਰਿਤਸਰ ਦੇ ਵੱਖ-ਵੱਖ ਜ਼ੋਨਾਂ ਬਾਬਾ ਨੌਧ ਸਿੰਘ, ਜੰਡਿਆਲਾ ਗੁਰੁ, ਬਾਬਾ ਬਕਾਲਾ ਸਾਹਿਬ, ਮਹਿਤਾ, ਕੱਥੂਨੰਗਲ, ਮਜੀਠਾ, ਗੁਰੁ ਕਾ ਬਾਗ, ਰਾਮਤੀਰਥ, ਚੋਗਾਵਾਂ, ਬਾਉਲੀ ਸਾਹਿਬ ਦੇ ਜੋਨ ਪ੍ਰਧਾਨਾਂ ਗੁਰਦੇਵ ਸਿੰਘ ਵਰਪਾਲ, ਜਰਮਨਜੀਤ ਸਿੰਘ ਬੰਡਾਲਾ, ਅਜੀਤ ਸਿੰਘ ਠੱਠੀਆਂ, ਹਰਬਿੰਦਰ ਸਿੰਘ ਭਲਾਈਪੁਰ, ਸਵਿੰਦਰ ਸਿੰਘ ਰੂਪੋਵਾਲੀ, ਮੁਖਤਾਰ ਸਿੰਘ ਭੰਗਵਾਂ, ਗੁਰਦੇਵ ਸਿੰਘ ਗੱਗੋਮਾਹਲ, ਸਕੱਤਰ ਸਿੰਘ ਕੋਟਲਾ, ਕੁਲਵੰਤ ਸਿੰਘ ਕੱਕੜ ਤੇ ਰਾਜ ਸਿੰਘ ਤਾਜੇਚੱਕ ਦੀ ਅਗਵਾਈ ’ਚ ਸੈਂਕੜੇ ਪਿੰਡਾਂ ਵਿੱਚ ਮੋਦੀ, ਅੰਬਾਨੀ, ਅਡਾਨੀ ਦੇ ਪਿੰਡ ਪੱਧਰੀ ਪੁਤਲੇ ਫੂਕ ਕੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ। ਖੇਤੀ ਬਿੱਲ ਰੱਦ ਕਰਾਉਣ ਲਈ ਰੇਲ ਰੋੋਕੋ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਪ੍ਰਣ ਕੀਤਾ ਗਿਆ। ਇਸ ਮੌਕੇ ਬਲਦੇਵ ਸਿੰਘ, ਬੂਟਾ ਸਿੰਘ, ਦਲਬੀਰ ਸਿੰਘ ਬਿੱਲਾ, ਬਲਵਿੰਦਰ ਸਿੰਘ ਬਿੰਦਾ, ਗਿਆਨ ਕੌਰ, ਮਨਜੀਤ ਕੌਰ, ਬਲਵਿੰਦਰ ਕੌਰ, ਕੁਲਵਿੰਦਰ ਕੌਰ ਚੱਬਾ, ਕਸ਼ਮੀਰ ਕੌਰ, ਲਖਬੀਰ ਸਿੰਘ, ਕਸ਼ਮੀਰ ਸਿੰਘ, ਗੁਰਮੀਤ ਸਿੰਘ ਮੰਡਿਆਲਾ, ਪ੍ਰਗਟ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ ਪਟਵਾਰੀ, ਦਿਲਬਾਗ ਸਿੰੰਘ ਬਾਗਾ ਆਦਿ ਸਮੇਤ ਹੋਰ ਕਿਸਾਨ ਮਜ਼ਦੂਰ ਵੀ ਹਾਜ਼ਰ ਸਨ।
ਤਰਨਤਾਰਨ (ਗੁਰਬਖਸ਼ਪੁਰੀ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਹੋਰ ਕਿਸਾਨ ਜਥੇਬੰਦੀਆਂ ਨੇ ਅੱਜ ਦਸਹਿਰੇ ਮੌਕੇ ਕੇਂਦਰ ਸਰਕਾਰ ਖਿਲਾਫ਼ ਵਿੱਢੇ ਸੰਘਰਸ਼ ਨੂੰ ਪ੍ਰਚੰਡ ਕਰਦਿਆਂ ਰਾਵਣ-ਕੁੰਭਕਰਨ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਸ ਦੇ ਕਾਰਪੋਰੇਟ ਘਰਾਣਿਆਂ ਦੇ ਜੋਟੀਦਾਰ ਅਡਾਨੀ-ਅੰਬਾਨੀ ਦੇ ਪੁਤਲੇ ਸਾੜੇ| ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਹਰਪ੍ਰੀਤ ਸਿੰਘ ਸਿਧਵਾਂ ਵਲੋਂ ਜਾਰੀ ਇਕ ਬਿਆਨ ਵਿੱਚ ਦੱਸਿਆ ਗਿਆ ਕਿ ਜਥੇਬੰਦੀ ਦੇ ਵਰਕਰਾਂ ਨੇ ਜ਼ਿਲ੍ਹੇ ਦੇ ਮਾਨੋਚਾਹਲ ਕਲਾਂ, ਡਾਲੇਕੇ, ਪਲਾਸੌਰ, ਪਿੱਦੀ, ਸ਼ਹਾਬਪੁਰ, ਉਸਮਾਂ, ਝਬਾਲ, ਗੋਹਲਵੜ੍ਹ, ਪੰਡੋਰੀ ਰਨ ਸਿੰਘ, ਪੰਡੋਰੀ ਸਿਧਵਾਂ ਆਦਿ ਕੋਈ 250 ਤੋਂ ਜ਼ਿਆਦਾ ਪਿੰਡਾਂ ਅੰਦਰ ਰੋਸ ਵਿਖਾਵੇ ਕਰਕੇ ਪੁਤਲੇ ਸਾੜੇ ਗਏ| ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਫਤਿਹ ਸਿੰਘ ਪਿੱਦੀ, ਸਤਨਾਮ ਸਿੰਘ ਮਾਨੋਚਾਹਲ, ਲਖਵਿੰਦਰ ਸਿੰਘ, ਬਲਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ|
ਮਾਨਸਰ (ਮਨਪ੍ਰੀਤ ਸਿੰਘ): ਮਾਨਸਰ ਟੌਲ ਪਲਾਜ਼ਾ ਤੇ ਪ੍ਰਧਾਨ ਮੰਤਰੀ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕ ਕੇ ਕੇਂਦਰ ਸਰਕਾਰ ਵਿਰੁਧ ਨਾਅਰੇਬਾਜੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਲਯੁੱਗ ਦਾ ਰਾਵਣ ਸਾਬਤ ਹੋਇਆ ਹੈ ਕਿਉਂਕਿ ਉਹ ਪੂਰੇ ਦੇਸ਼ ਦੀ ਕਿਸਾਨੀ ਨੂੰ ਬਰਬਾਦ ਕਰਨ ’ਤੇ ਤੁਲਿਆ ਹੋਇਆ ਹੈ। ਇਸ ਸਮੇਂ ਵਿਜੇ ਸਿੰਘ ਬਹਬਿਲ ਮੰਜ, ਅਵਤਾਰ ਸਿੰਘ ਬੋਬੀ, ਸੋਰਵ ਮਿਨਹਾਸ ਬਿੱਲਾ, ਰਘੁਵੀਰ ਸਿੰਘ ਮੰਝਪੁਰ, ਮਾਸਟਰ ਯੋਧ ਸਿੰਘ, ਉਂਕਾਰ ਸਿੰਘ ਪੁਰਾਣਾ ਭੰਗਾਲਾ, ਧਰਮਿੰਦਰ ਸਿੰਘ ਸਿੰਬਲੀ, ਅਮਰਜੀਤ ਸਿੰਘ ਕਾਨੂੰਗੋ ਆਦਿ ਹਾਜ਼ਰ ਸਨ।
ਭੁਲੱਥ (ਦਲੇਰ ਸਿੰਘ ਚੀਮਾ): ਇਥੇ ਪਿੰਡ ਇਬਰਾਹੀਮਵਾਲ ਵਿਚ ਮਾਰਚ ਕੱਢਿਆ ਗਿਠ; ਜਿਸ ਵਿਚ ਨੇੜਲੇ ਪਿੰਡਾਂ ਤੋ ਵੱਡੀ ਗਿਣਤੀ ਕਿਸਾਨਾਂ ਤੋ ਇਲਾਵਾ ਬਜ਼ੁਰਗ ਔਰਤਾਂ ਤੇ ਬੱਚੇ ਵੀ ਸ਼ਾਮਲ ਹੋਏ। ਇਸ ਮੌਕੇ ਪਿੱਟ ਸਿਆਪਾ ਕਰਦਿਆਂ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਬੋਲਦਿਆਂ ਕਿਸਾਨ ਆਗੂ ਜੋਗਾ ਸਿੰਘ, ਨਿਸ਼ਾਨ ਸਿੰਘ, ਨਿਸ਼ਾਨ ਸਿੰਘ ਡੇਅਰੀ ਵਾਲੇ, ਨਿਰਮਲ ਸਿੰਘ ਨੇ ਆਖਿਆ ਕਿ ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਵਿਰੋਧੀ ਕਾਨੂੰਨ ਬਣਾ ਕੇ ਖੇਤੀ ਧੰਦੇ ਨੂੰ ਤਬਾਹ ਕਰਨ ਤੇ ਤੁਲੇ ਹੋਏ ਹਨ।
ਗੁਰਦਾਸਪੁਰ (ਜਤਿੰਦਰ ਬੈਂਸ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਦੋਰਾਂਗਲਾ ਵੱਲੋਂ ਇਲਾਕੇ ਦੇ ਪਿੰਡਾਂ ਅੰਦਰ ਰਾਵਣ ਰੂਪੀ ਮੋਦੀ ਤੇ ਅੰਬਾਨੀ-ਅਡਾਨੀ ਦੇ ਪੁਤਲੇ ਸਾੜ ਕੇ ਦੁਸਹਿਰਾ ਕਾਲੇ ਦਿਨ ਵਜੋਂ ਮਨਾਇਆ। ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਨੇ ਖੇਤੀ ਕਾਲੇ ਕਾਨੂੰਨਾਂ ਖਿਲਾਫ਼ ਰੱਦ ਕਰਨ ਦੀ ਮੰਗ ਕੀਤੀ। ਕਮੇੇੇਟੀ ਦੇ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜਪਿੰਡੀ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪਹਿਲਾਂ ਪਿੰਡਾਂ ਅੰਦਰ ਰੋਸ ਮਾਰਚ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਦੇ ਪਿੰਡ ਸਾਂਦੜ, ਡੁੱਗਰੀ, ਬਲੱਗਣ, ਬਖਸ਼ੀਵਾਲ, ਕਾਲਾਨੰਗਲ, ਦਾਖਲਾ, ਮੁਕੰਦਪੁਰ, ਸ਼ਹੂਰ, ਅੱਲੜਪਿੰਡੀ, ਭੋਪਰ, ਹਯਾਤਨਗਰ, ਵਰਿਆਹ, ਛੰਨੀਆਂ, ਨੂਰਪੁਰ, ਉੱਚਾ ਧਕਾਲਾ ਅਤੇ ਸੁਲਤਾਨੀ ਆਦਿ ਵਿਖੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਅਟਾਰੀ (ਦਿਲਬਾਗ ਸਿੰਘ ਗਿੱਲ): ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਖਾਸਾ ਵਿਖੇ ਬਲਾਕ ਅਟਾਰੀ ਦੇ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਧਰਨਾ ਦੇਣ ਉਪਰੰਤ ਮੋਦੀ, ਅਡਾਨੀ ਤੇ ਅੰਬਾਨੀ ਦਾ ਪੁਤਲਾ ਸਾੜ ਕੇ ਦੁਸਹਿਰਾ ਮਨਾਇਆ। ਇਸ ਮੌਕੇ ਕਰਮਜੀਤ ਸਿੰਘ ਬਾਬਾ, ਵਾਈਸ ਪ੍ਰਧਾਨ ਅਟਾਰੀ, ਪਰਮਿੰਦਰ ਸਿੰਘ ਪੰਡੋਰੀ, ਬਿਕਰਮਜੀਤ ਸਿੰਘ ਗਿੱਲ, ਹਰਪਾਲ ਸਿੰਘ, ਲਾਡਾ ਸਿੰਘ, ਜਗਦੀਪ ਸਿੰਘ ਆਦਿ ਹਾਜ਼ਰ ਸਨ। ਇਸ ਤੋਂ ਇਲਾਵਾ ਖਾਸਾ, ਭਕਨਾ ਕਲਾਂ, ਤਾਜੇਚੱਕ ਆਦਿ ਪਿੰਡਾਂ ਵਿੱਚ ਦੁਸਹਿਰੇ ਮੌਕੇ ਮੋਦੀ ਦੇ ਪੁਤਲੇ ਸਾੜ ਕੇ ਰੋਸ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਦਲਵਿੰਦਰ ਸਿੰਘ ਸਾਬਕਾ ਸਰਪੰਚ ਭਕਨਾ ਕਲਾਂ, ਸੁੱਚਾ ਸਿੰਘ ਨੰਬਰਦਾਰ, ਸੁਖਚੈਨ ਸਿੰਘ ਸਾਬਕਾ ਸਰਪੰਚ ਮੁੱਲਾਂ ਬਹਿਰਾਮ ਆਦਿ ਕਿਸਾਨ ਹਾਜ਼ਰ ਸਨ।
ਅਜਨਾਲਾ (ਅਸ਼ੋਕ ਸ਼ਰਮਾ): ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਅੱਜ ਦਸਹਿਰੇ ਮੌਕੇ ਮੋਦੀ ਦਾ ਪੁਤਲਾ ਅਜਨਾਲਾ ਅੰਮ੍ਰਿਤਸਰ ਸੜਕ ’ਤੇ ਸਾੜਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਦਤਾਰ ਸਿੰਘ ਤੇ ਜ਼ਿਲਾ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਾਰਪੋਰੇਟ ਘਰਾਣਿਆਂ, ਵੱਡੀਆਂ ਦੇਸੀ ਤੇ ਵਿਦੇਸ਼ੀ ਕੰਪਨੀਆਂ ਦੇ ਦਬਾਅ ਹੇਠ ਆ ਕੇ ਇਹ ਖੇਤੀ ਵਿਰੋਧ ਕਾਨੂੰਨ ਦੇਸ਼ ਵਿਚ ਲਿਆਂਦੇ ਹਨ। ਇਸ ਮੌਕੇ ਸੁਖਰਾਜ ਸਿੰਘ ਛੀਨਾ, ਕਾਬਲ ਸਿੰਘ ਛੀਨਾ, ਪ੍ਰਭਜੀਤ ਸਿੰਘ ਤਿੰਮੋਵਾਲ, ਕੁਲਦੀਪ ਸਿੰਘ, ਗੁਰਬਖਸ਼ ਸਿੰਘ, ਰਵੇਲ ਸਿੰਘ, ਕੁਲਵਿੰਦਰ ਸਿੰਘ, ਮੁਖਵਿੰਦਰ ਸਿੰਘ , ਕੁਲਦੀਪ ਸਿੰਘ ਆਦਿ ਹਾਜ਼ਰ ਸਨ।
ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਨੇੜਲੇ ਪਿੰਡ ਕਾਲਾ ਬਾਲਾ ਦੇ ਲੋਕਾਂ ਨੇ ਮੋਦੀ ਦਾ ਪੁਤਲਾ ਫੂਕਿਆ। ਇਸ ਮੌਕੇ ਲੋਕਾਂ ਨੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ। ਰੋਸ ਮੁਜ਼ਾਹਰੇ ਦੀ ਅਗਵਾਈ ਦਵਿੰਦਰ ਸਿੰਘ, ਲਖਵਿੰਦਰ ਸਿੰਘ, ਬੇਅੰਤ ਸਿੰਘ ਅਤੇ ਮਾਸਟਰ ਭੋਲਾ ਸਿੰਘ ਨੇ ਕੀਤੀ। ਇਸ ਮੌਕੇ ਕਿਸਾਨ ਹਰਵਿੰਦਰ ਸਿੰਘ, ਗੁਰਨਾਮ ਸਿੰਘ, ਲਖਵਿੰਦਰ ਸਿੰਘ, ਪ੍ਰੀਤਮ ਸਿੰਘ ਫ਼ੌਜੀ, ਸਰਪੰਚ ਜਗਤਾਰ ਸਿੰਘ, ਭਰਪੂਰ ਸਿੰਘ, ਪ੍ਰਿੰਸ ਕਾਲਾ ਬਾਲਾ, ਲਖਵਿੰਦਰ ਸਿੰਘ ਚੱਕੀ ਵਾਲਾ, ਜੋਗਾ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ।
ਕਿਸਾਨ ਜੱਥੇਬੰਦੀਆਂ ਨੇ ਕਾਲੇ ਕਾਨੂੰਨਾਂ ਬਾਰੇ ਪ੍ਰਗਟਾਇਆ ਰੋਸ
ਜਲੰਧਰ (ਪਾਲ ਸਿੰਘ ਨੌਲੀ): ਖੇਤੀ ਕਾਨੂੰਨਾਂ ਦੇ ਵਿਰੋਧ ਕਾਰਨ ਦਸਹਿਰੇ ਮੌਕੇ ਬਹੁਤੀਆਂ ਥਾਵਾਂ ’ਤੇ ਰਾਵਣ, ਮੇਘਨਾਥ ਤੇ ਕੁੰਭਕਰਨ ਦੀ ਥਾਂ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ। ਜਲੰਧਰ ਵਿੱਚ ਦਰਜਨ ਤੋਂ ਵੱਧ ਥਾਵਾਂ ’ਤੇ ਮੋਦੀ,ਅੰਬਾਨੀ ,ਅੰਡਾਨੀ ਤੇ ਆਮਿਤ ਸ਼ਾਹ ਦੇ ਪੁਤਲੇ ਫੂਕ ਕੇ ਦਸਿਹਰਾ ਮਨਾਇਆ ਗਿਆ। ਇਹੋਂ ਰੁਝਾਨ ਦੋਆਬੇ ਦੇ ਚਾਰੇ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲਿਆ। ਦਸਹਿਰਾ ਕਮੇਟੀਆਂ ਨੇ ਤਾਂ ਪਹਿਲਾਂ ਹੀ ਕਰੋਨਾ ਕਾਰਨ ਦੁਸਿਹਰੇ ਦਾ ਪੁਰਬ ਪਹਿਲਾਂ ਵਾਂਗ ਮਨਾਉਣ ਤੋਂ ਮਨਾ ਕਰ ਦਿੱਤਾ ਸੀ ਪਰ ਕਿਸਾਨਾਂ ਨੇ ਇੱਕਜੁਟ ਹੋ ਕੇ ਮੋਦੀ ਤੇ ਕਾਰਪੋਰੇਟਾਂ ਦੇ ਪੁਤਲੇ ਫੂਕੇ ਖੇਤੀ ਦੇ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।ਜਲੰਧਰ ਵਿੱਚ ਕਿਸਾਨ ਜੱਥੇਬੰਦੀਆਂ, ਪੰਜਾਬ ਯੂਥ ਕਾਂਗਰਸ,ਮਹਿਲਾ ਕਾਂਗਰਸ ਤੇ ਦਲਿਤ ਜੱਥੇਬੰਦੀਆਂ ਨੇ ਮੋਦੀ ਦੇ ਪੁਤਲੇ ਫੂਕੇ। ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਦੁਸਹਿਰੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਏਨੀ ਵੱਡੀ ਪੱਧਰ `ਤੇ ਪੁਤਲੇ ਫੂਕੇ ਗਏ ਹੋਣ। ਜਲੰਧਰ ਦੇ ਮਕਸੂਦਾਂ ਚੌਂਕ, ਚੋਗਿੱਟੀ ਚੌਂਕ, 120 ਫੁੱਟੀ ਰੋਡ, ਨਕੋਦਰ ਚੌਂਕ, ਲੋਹੀਆ ਤੇ ਕਪੂਰਥਲਾ ਜਿਲ੍ਹੇ ਵਿੱਚ ਫੱਤੂਢੀਂਗਾ ਸਮੇਤ ਹੋਰ ਕਈ ਥਾਵਾਂ `ਤੇ ਮੋਦੀ ਤੇ ਕਾਰਪੋਰੇਟਾਂ ਦੇ ਪੁਤਲੇ ਫੂਕੇ ਗਏ। ਕਾਂਗਰਸ ਵਿਧਾਇਕ ਰਜਿੰਦਰ ਬੇਰੀ,ਸ਼ੁਸ਼ੀਲ ਰਿੰਕੂ, ਪੰਜਾਬ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਅੰਗਦ ਦੱਤਾ, ਮਹਿਲਾ ਕਾਂਗਰਸ ਦੀ ਜਿਲ੍ਹਾ ਪ੍ਰਧਾਨ ਜਸਲੀਨ ਸੇਠੀ ਦੀ ਅਗਵਾਈ ਹੇਠ ਮੋਦੀ, ਅੰਬਾਨੀ ਤੇ ਅੰਡਾਨੀ ਦੇ ਪੁਤਲੇ ਫੂਕੇ ਗਏ।