ਹਰਪਾਲ ਸਿੰਘ ਨਾਗਰਾ
ਫਤਿਹਗੜ੍ਹ ਚੂੜੀਆਂ, 20 ਜਨਵਰੀ
ਫਤਿਹਗੜ੍ਹ ਚੂੜੀਆਂ ਹਲਕੇ ਤੋਂ ਅਕਾਲੀ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਦੇ ਬੇਟੇ ਅਤੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸੰਨੀ ਲੋਧੀਨੰਗਲ ਵੱਲੋਂ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਿੰਦਰ ਸਿੰਘ ਮਿੰਕੂ ਭਾਟੀਆ ਅਤੇ ਵਿੰਕਲ ਭਾਟੀਆ ਦੇ ਗ੍ਰਹਿ ਵਿੱਚ ਅਕਾਲੀ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਦੇ ਹੱਕ ਵਿੱਚ ਯੂਥ ਆਗੂਆਂ ਦੀ ਮੀਟਿੰਗ ਕੀਤੀ ਅਤੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ।
ਵਿਧਾਇਕ ਧਾਲੀਵਾਲ ਦੇ ਹੱਕ ’ਚ ਪ੍ਰਚਾਰ
ਫਗਵਾੜਾ (ਪੱਤਰ ਪ੍ਰੇਰਕ): ਫਗਵਾੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਮੌਜੂਦਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਡੋਰ-ਟੂ-ਡੋਰ ਪ੍ਰਚਾਰ ਉਨ੍ਹਾਂ ਦੇ ਪੁੱਤਰ ਹਨੀ ਧਾਲੀਵਾਲ ਵਲੋਂ ਫਗਵਾੜਾ ਦੇ ਵਾਰਡ ਨੰਬਰ 9 ’ਚ ਘਰ ਘਰ ਜਾ ਕੇ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਵਿਧਾਇਕ ਧਾਲੀਵਾਲ ਵਲੋਂ ਫਗਵਾੜਾ ਦੀ ਬਿਹਤਰੀ ਲਈ ਕੀਤੇ ਗਏ ਕੰਮਾਂ ਦੇ ਬਾਰੇ ’ਚ ਜਾਣਕਾਰੀ ਦਿੱਤੀ।
ਡਾ. ਰਾਜ ਦੇ ਹੱਕ ’ਚ ਕਾਂਗਰਸੀ ਵਰਕਰਾਂ ਵੱਲੋਂ ਪ੍ਰਚਾਰ
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਦੇ ਹੱਕ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਿਵਰੰਜਨ ਰੋਮੀ ਦੀ ਅਗਵਾਈ ਵਿੱਚ ਪਿੰਡ ਦਾਤਾ ਅਤੇ ਚੇਲਾ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਡਾ. ਰਾਜ ਅਤੇ ਕਾਂਗਰਸ ਸਰਕਾਰ ਵੱਲੋਂ ਹਲਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਪਿੰਡ ਵਾਸੀਆਂ ਨਾਲ ਸਾਂਝਾ ਕਰਦੇ ਹੋਏ ਉਨ੍ਹਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਜੋਗਾ ਸਿੰਘ, ਸਾਬਕਾ ਸਰਪੰਚ ਬਲਬੀਰ ਸਿੰਘ, ਦਿਲਾਬਰ ਸਿੰਘ ਆਦਿ ਮੌਜੂਦ ਸਨ।