ਪੱਤਰ ਪ੍ਰੇਰਕ
ਫਤਿਹਗੜ੍ਹ ਚੂੜੀਆਂ, 21 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ਵਿਚ ਪਿੰਡ ਮੁਰੀਦਕੇ ਵਿੱਚ ਹੋਈ। ਇਸ ਮੌਕੇ ਜਥੇਬੰਦੀ ਵੱਲੋਂ ਪ੍ਰਚਾਰ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿੱਚ ਮੇਜਰ ਸਿੰਘ ਭੋਲੇਕੇ ਪ੍ਰਧਾਨ, ਸਾਹਿਬ ਸਿੰਘ ਖੋਖਰ ਖਜ਼ਾਨਚੀ ਅਤੇ ਸੁਰਿੰਦਰ ਸਿੰਘ ਮੁਰੀਦਕੇ, ਬਲਵਿੰਦਰ ਸਿੰਘ,ਪ੍ਰਤਾਪ ਸਿੰਘ ,ਅਜੀਤ ਸਿੰਘ, ਕਰਨੈਲ ਸਿੰਘ ਤੇ ਹਰਦੀਪ ਸਿੰਘ ਕਾਰਜਕਾਰਨੀ ਦੇ ਮੈਂਬਰ ਚੁਣੇ ਗਏ। ਇਸ ਮੌਕੇ ਫੈਸਲਾ ਕੀਤਾ ਗਿਆ ਕਿ 25 ਜੁਲਾਈ ਨੂੰ ਵੱਡਾ ਜਥਾ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਾਨੂੰਨ,ਬਿਜਲੀ ਸੋਧ ਬਿੱਲ 2020 ਰੱਦ ਕੀਤੇ ਜਾਣ, ਸਾਰੀਆਂ ਫਸਲਾਂ ਦੀ ਘੱਟੋ ਘੱਟ ਮੁੱਲ ਤੇ ਸਰਕਾਰੀ ਖਰੀਦ ਦਾ ਕਾਨੂੰਨ ਬਣਾਇਆ ਜਾਵੇ, ਜਨਤਕ ਵੰਡ ਪ੍ਰਣਾਲੀ ਰਾਹੀਂ ਸਾਰੀਆਂ ਜਰੂਰੀ ਲੋੜੀਂਦੀਆਂ ਵਸਤਾਂ ਦੀ ਸਾਰਿਆਂ ਲਈ ਸਪਲਾਈ ਯਕੀਨੀ ਬਣਾਈ ਜਾਵੇ, ਕਾਰਪੋਰੇਟਾ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕੀਤੀਆ ਜਾਣ ਅਤੇ ਡੀਜ਼ਲ,ਪੈਟਰੋਲ ਤੇ ਰਸੋਈ ਗੈਸ ਦੀਆਂ ਵਧਾਈਆਂ ਕੀਮਤਾਂ ਵਾਪਸ ਲਈਆਂ ਜਾਣ। ਇਸ ਮੌਕੇ ਕਿਸਾਨ ਆਗੂ ਦਿਲਬਾਗ ਸਿੰਘ , ਗੁਰਬਚਨ ਸਿੰਘ, ਸਤਨਾਮ ਸਿੰਘ ਭੋਲੇਕੇ, ਪਰਦੀਪ ਸਿੰਘ ਛਿਛਰੇਵਾਲ, ਗੁਰਦੀਪ ਸਿੰਘ ਖੋਖਰ, ਜਸਵਿੰਦਰ ਸਿੰਘ, ਨਿਰਮਲ ਸਿੰਘ ,ਸੁਲੱਖਣ ਸਿੰਘ ,ਹਰਪਾਲ਼ ਸਿੰਘ, ਹਰਜੀਤ ਸਿੰਘ, ਹਰਦਿਆਲ ਸਿੰਘ, ਮਾਸਟਰ ਗੁਲਜਾਰ ਸਿੰਘ ਅਤੇ ਤਰਲੋਕ ਸਿੰਘ ਹਾਜ਼ਰ ਸਨ।