ਪੱਤਰ ਪ੍ਰੇਰਕ
ਚੇਤਨਪੁਰਾ, 28 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਮੀਟਿੰਗ ਪਿੰਡ ਪੰਡੋਰੀ ਵੜੈਚ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਜ਼ਿਲ੍ਹਾ ਸਕੱਤਰ ਹਰਚਰਨ ਸਿੰਘ ਮੱਦੀਪੁਰਾ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਬਲਾਕ ਕਮੇਟੀ ਦਾ ਵਿਸਥਾਰ ਕੀਤਾ ਗਿਆ ਤੇ ਸਰਬਸੰਮਤੀ ਨਾਲ ਡਾ. ਪਰਮਿੰਦਰ ਸਿੰਘ ਪੰਡੋਰੀ ਵੜੈਚ ਨੂੰ ਪ੍ਰਧਾਨ ਚੁਣਿਆ ਗਿਆ ਤੇ ਬਾਕੀ ਨੁਮਾਇੰਦਿਆਂ ਦੀ ਵੀ ਚੋਣ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ। ਆਗੂਆਂ ਨੇ ਕਿਹਾ ਕਿ ਇਸ ਸਰਕਾਰ ਦੀ ਨੀਤੀ ਵੀ ਪੁਰਾਣੀਆਂ ਸਰਕਾਰਾਂ ਵਾਲੀ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਬਚਣਾ ਹੈ ਤਾਂ ਪਿੰਡਾਂ ਵਿੱਚ ਕਿਸਾਨ ਮਜ਼ਦੂਰਾਂ ਨੂੰ ਵੱਡੇ ਪੱਧਰ ’ਤੇ ਲਾਮਬੰਦ ਹੋਣਾ ਪਵੇਗਾ। ਇਸ ਮੌਕੇ ਬਘੇਲ ਸਿੰਘ, ਪ੍ਰਗਟ ਸਿੰਘ, ਪ੍ਰਿਥੀਪਾਲ ਥੋਬਾ, ਕੁਲਬੀਰ ਸਿੰਘ, ਸਤਿੰਦਰ ਸਿੰਘ, ਅਨਮੋਲ ਸਿੰਘ, ਨਿਰਵੈਰ ਸਿੰਘ, ਬਲਵਿੰਦਰ ਸਿੰਘ, ਲਾਡਾਂ ਖੈਰਾਬਾਦ, ਹਰਪਾਲ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।