ਪੱਤਰ ਪ੍ਰੇਰਕ
ਚੇਤਨਪੁਰਾ, 25 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵੱਲੋ ਚੰਡੀਗੜ ਵਿਖੇ ਬਿਜਲੀ ਬੋਰਡ ਦਾ ਨਿੱਜੀਕਰਨ ਅਤੇ ਕੋਡੀਆ ਦੇ ਭਾਅ ਵੇਚਣ ਦੇ ਵਿਰੋਧ ਵਿੱਚ ਵੱਖ-ਵੱਖ ਪਿੰਡਾਂ ਵਿੱਚ ਅਰਥੀ ਫੂਕ ਮੁਜਾਹਰੇ ਕੀਤੇ ਗਏ। ਇਸ ਤਹਿਤ ਬਲਾਕ ਅਟਾਰੀ ਦੇ ਪ੍ਰਧਾਨ ਬਾਬਾ ਕਰਮਜੀਤ ਸਿੰਘ ਨੰਗਲੀ, ਪਲਵਿੰਦਰ ਮਾਹਲ, ਜਨਰਲ ਸਕੱਤਰ ਡਾ. ਪਰਮਿੰਦਰ ਸਿੰਘ ਦੀ ਸਾਂਝੀ ਅਗਵਾਈ ਹੇਠ ਪਿੰਡ ਮੂਧਲ, ਦਬੁਰਜੀ, ਖੈਰਾਬਾਦ ਵਿੱਚ ਕਿਸਾਨਾਂ ਮੋਦੀ ਸਰਕਾਰ ਦੇ ਪੁਤਲੇ ਸਾੜੇ। ਡਾ. ਪਰਮਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਜਦੋਂ ਦੀ ਸੱਤਾ ਵਿੱਚ ਆਈ ਹੈ ਆਪਣੇ ਮਿੱਤਰ ਘਰਾਣਿਆਂ ਨੂੰ ਸਰਕਾਰੀ ਜਾਇਦਾਦਾਂ ਕੌਡੀਆਂ ਦੇ ਭਾਅ ਵੇਚ ਰਹੀ ਹੈ। ਉਨ੍ਹਾਂ ਕਿਹਾ ਕਿ ਤਿੰਨੇ ਕਾਲੇ ਖੇਤੀ ਕਾਨੂੰਨ ਵੀ ਇਸੇ ਲੜੀ ਦਾ ਹਿੱਸਾ ਸਨ, ਪਰ ਕਿਸਾਨਾਂ ਦੇ ਏਕੇ ਕਾਰਨ ਇਹ ਵਾਪਸ ਲੈਣੇ ਪਏ। ਇਸ ਮੌਕੇ ਵੱਖ ਵੱਖ ਪਿੰਡਾਂ ਦੇ ਕਿਸਾਨ ਸ਼ਾਮਲ ਹੋਏ। ਇਸ ਵਿੱਚ ਕੁਲਬੀਰ ਜੇਠੂਵਾਲ, ਸਤਿੰਦਰ ਫਤਹਿਗੜ੍ਹ ਸ਼ੁਕਰਚੱਕ ਬਲਾਕ ਆਗੂ, ਰਾਣਾ, ਸੇਰਾ ਸੋਹੀ, ਲਖਵਿੰਦਰ ਮੂਧਲ, ਲਾਡਾ ਖੈਰਾਬਾਦ, ਪੱਮਾ ਦਬੁਰਜੀ, ਗੁਰਪਾਲ ਗਿੱਲ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਹਰਪਾਲ ਮੂਧਲ, ਕੇਵਲ ਸਿੰਘ, ਪਰਗਟ ਸਿੰਘ, ਜਗਤਾਰ ਜਹਾਗੀਰ, ਮੋਹਣਾ ਆਦਿ ਕਿਸਾਨ ਹਾਜ਼ਰ ਸਨ ।
ਸ਼ਾਹਕੋਟ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਯੂਟੀ ਦੇ ਬਿਜਲੀ ਵਿਭਾਗ ਦਾ ਨਿੱਜੀਕਰਨ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਦੇ ਪ੍ਰਸ਼ਾਸਨ ਦੇ ਇਸ ਫ਼ੈਸਲੇ ਨਾਲ ਖਪਤਕਾਰਾਂ ਨੂੰ ਕਾਫ਼ੀ ਮਹਿੰਗੀ ਬਿਜਲੀ ਮਿਲੇਗੀ। ਕਿਸਾਨ ਆਗੂਆਂ ਕਿਹਾ ਕਿ ਫ਼ੈਸਲਾ ਵਾਪਸ ਨਾ ਲਿਆ ਤਾਂ ਪੰਜਾਬ ਦੀਆਂ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਸਾਂਝਾ ਸ਼ੰਘਰਸ਼ ਕਰਨ ਲਈ ਮਜਬੂਰ ਹੋਣਗੀਆਂ।