ਗੁਰਦਾਸਪੁਰ: ਐਕਸਲਸਿਓਰ ਸਪੋਰਟਸ ਅਕੈਡਮੀ ਵਿੱਚ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ਬੈਡਮਿੰਟਨ ਟੂਰਨਾਮੈਂਟ ਵਿੱਚ ਤਿੱਬੜੀ ਰੋਡ ਸਥਿਤ ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦਸਵੀਂ ਦੇ ਵਿਦਿਆਰਥੀ ਹਰਕੀਰਤ ਸਿੰਘ ਤੇ ਅੱਠਵੀਂ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਸੋਨੇ ਦੇ ਤਗ਼ਮੇ ਜਿੱਤੇ। ਇਸ ਪ੍ਰਾਪਤੀ ਲਈ ਡਾਇਰੈਕਟਰ ਅਮਨਦੀਪ ਸਿੰਘ, ਗਗਨਦੀਪ ਸਿੰਘ ਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਨੇ ਵਿਦਿਆਰਥੀਆਂ, ਕੋਚ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ