ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ , 7 ਜੁਲਾਈ
ਇਥੋਂ ਦੇ ਤਿੱਬੜੀ ਰੋਡ ’ਤੇ ਬਾਈਪਾਸ ਨੇੜੇ ਸਥਿਤ ਗੁਰਦੁਆਰੇ ਨੇੜੇ ਆਏ ਇਕ ਫ਼ੌਜੀ ਨੌਜਵਾਨ ਦੀਪਕ ਠਾਕੁਰ ਨੂੰ ਕੁੱਟ ਕੁੱਟ ਕੇ ਮਾਰ ਦੇਣ ਦੇ ਮਾਮਲੇ ਵਿਚ ਲੋੜੀਂਦੇ ਸਾਰੇ ਚਾਰ ਮੁਲਜ਼ਮਾਂ ਨੂੰ ਗੁਰਦਾਸਪੁਰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚ ਗੁਰਜੀਤ ਸਿੰਘ ਪੁੱਤਰ ਹਰਭਜਨ ਸਿੰਘ, ਹਰਜੀਤ ਕੌਰ ਪਤਨੀ ਗੁਰਜੀਤ ਸਿੰਘ, ਉਨ੍ਹਾਂ ਦਾ ਲੜਕਾ ਦਰਕੀਰਤ ਸਿੰਘ ਅਤੇ ਦਲਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਪਾਹੜਾ ਸ਼ਾਮਲ ਹਨ। ਐੱਸਐੱਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਇਹ ਘਟਨਾ ਇੱਕ ਜੁਲਾਈ ਨੂੰ ਵਾਪਰੀ ਸੀ ਤੇ ਇਸ ਦੀ ਜਾਂਚ ਲਈ ਬਣੀ ਸਿਟ ਵੱਲੋਂ ਇਕ ਸੂਚਨਾ ਮਿਲਣ ’ਤੇ ਪੁਲੀਸ ਨੇ ਤਲਵੰਡੀ ਸਾਬੋ ਵਿੱਚ ਛਾਪਾ ਮਾਰ ਕੇ ਉੱਥੋਂ ਗੁਰਜੀਤ ਸਿੰਘ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਇਕ ਗੱਡੀ ਸਮੇਤ ਗ੍ਰਿਫ਼ਤਾਰ ਕੀਤਾ ਤੇ ਚੌਥੇ ਮੁਲਜ਼ਮ ਦਲਜੀਤ ਸਿੰਘ ਪੁੱਤਰ ਹਰਭਜਨ ਸਿੰਘ ਨੂੰ ਵੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕਰ ਲਿਆ।