ਦਲਬੀਰ ਸੱਖੋਵਾਲੀਆ
ਬਟਾਲਾ, 30 ਅਗਸਤ
ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਤਿਹਾਸਕ ਨਗਰ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ| ਇਸ ਮੌਕੇ ਡੀਸੀ ਜਨਾਬ ਮੁਹੰਮਦ ਇਸ਼ਫ਼ਾਕ ਸਣੇ ਹੋਰ ਪਾਰਟੀ ਆਗੂ ਹਾਜ਼ਰ ਸਨ।
ਸ੍ਰੀ ਬਾਜਵਾ ਨੇ ਸਥਾਨਕ ਖਜ਼ੂਰੀ ਗੇਟ ਲਾਗੇ ਕੂੜੇ ਦੇ ਡੰਪ ਦਾ ਜਾਇਜ਼ਾ ਲਿਆ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਹਾਇਸ਼ੀ ਖੇਤਰ ਵਿਚਲੇ ਇਸ ਡੰਪ ਨੂੰ ਤਰੁੰਤ ਹਟਾਇਆ ਜਾਵੇ| ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਜੋ ਵਿਕਾਸ ਕਾਰਜ ਚੱਲ ਰਹੇ ਹਨ, ਉਨ੍ਹਾਂ ਨੂੰ ਤਹਿ ਸਮੇਂ ਅੰਦਰ ਪੂਰਾ ਕਰ ਲਿਆ ਜਾਵੇਗਾ| ਸ੍ਰੀ ਬਾਜਵਾ ਨੇ ਸੰਤ ਫਰਾਂਸਿਸ ਸਕੂਲ ਨੇੜੇ ਬਣੇ ਹੰਸਲੀ ਪੁਲ ਦਾ ਵੀ ਜਾਇਜ਼ਾ ਲਿਆ| ਉਨ੍ਹਾਂ ਕਿਹਾ ਕਿ ਸਰਕਾਰ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ| ਇਸ ਮੌਕੇ ਸੀਨੀਅਰ ਆਗੂ ਸੁਖਦੀਪ ਸਿੰਘ ਤੇਜਾ, ਗੌਤਮ ਸੇਠ ਗੁੱਡੂ, ਸਿਕੰਦਰ ਸਿੰਘ, ਰਾਜਾ ਗੁਰਬਖਸ ਸਿੰਘ, ਰਾਜਵੀਰ ਮਠਾਰੂ, ਮਨਜੀਤ ਹੰਸਪਾਲ ਅਤੇ ਸੰਜੀਵ ਖੋਸਲਾ ਆਦਿ ਮੌਜੂਦ ਸਨ|