ਖੇਤਰੀ ਪ੍ਰਤੀਨਿਧ
ਬਟਾਲਾ, 12 ਅਗਸਤ
ਨੇੜਲੇ ਪਿੰਡ ਬੱਦੋਵਾਲ ਵਿੱਚ ਲੰਘੀ ਰਾਤ ਇਕ ਵਿਅਕਤੀ ਨੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਗੋਲਕ ਚੋਰੀ ਕਰ ਲਈ ਜਿਸ ਵਿੱਚ ਕਰੀਬ 15-20 ਹਜ਼ਾਰ ਰੁਪਏ ਦੀ ਨਕਦੀ ਸੀ।
ਘਟਨਾ ਦੀ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਪਰ ਚੋਰ ਵੱਲੋਂ ਕੱਪੜੇ ਨਾਲ ਮੂੰਹ ਢੱਕਿਆ ਹੋਣ ਕਾਰਨ ਉਸ ਦੀ ਪਛਾਣ ਕਰਨ ਵਿੱਚ ਮੁਸ਼ਕਿਲ ਆ ਰਹੀ ਹੈ। ਘਟਨਾ ਦਾ ਪਤਾ ਸਵੇਰੇ ਕਰੀਬ ਸਾਢੇ ਤਿੰਨ ਵਜੇ ਉਦੋਂ ਲੱਗਿਆ ਜਦੋਂ ਸੰਗਤ ਗੁਰਦੁਆਰੇ ਆਉਣਾ ਸ਼ੁਰੂ ਹੋਈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਰੰਗੜ ਨੰਗਲ ਦੇ ਮੁਖੀ ਮਨਬੀਰ ਸਿੰਘ ਪੁਲੀਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਫਿਲਹਾਲ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ।