ਕੇ.ਪੀ ਸਿੰਘ
ਗੁਰਦਾਸਪੁਰ, 2 ਅਗਸਤ
ਤਿੰਨ ਸਰਹੱਦੀ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੋਈਆਂ 87 ਮੌਤਾਂ ਦੇ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਜਾਂ ਫਿਰ ਕਿਸੇ ਹਾਈ ਕੋਰਟ ਦੇ ਜੱਜ ਕੋਲ਼ੋਂ ਕਾਰਵਾਈ ਜਾਣੀ ਚਾਹੀਦੀ ਹੈ। ਇਸ ਘਟਨਾ ਲਈ ਪੰਜਾਬ ਸਰਕਾਰ ਅਤੇ ਇਸ ਦੇ ਮੰਤਰੀ ਇਸ ਦੇ ਮੰਤਰੀ ਜ਼ਿੰਮੇਵਾਰ ਹਨ । ਇਹ ਗੱਲ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।ੳੇਨ੍ਹਾਂ ਨੇ 6 ਅਗਸਤ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ।
ਬਟਾਲਾ(ਦਲਬੀਰ ਸੱਖੋਵਾਲੀਆ): ‘ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਦੇ ਪੀੜਤ ਪਰਿਵਾਰਾਂ ਨੂੰ 25- 25 ਲੱਖ ਰੁਪਏ ਤੇ ਪ੍ਰਤੀ ਜੀਅ ਨੌਕਰੀ ਦੇਵੇ ,ਪੰਜਾਬ ਸਰਕਾਰ ਦੁਆਰਾ ਅਜਿਹਾ ਨਾ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਹਾਈ ਕੋਰਟ ਤੱਕ ਪਹੁੰਚ ਕਰੇਗਾ।’ ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਇਸ ਮੌਕੇ ਉਹ ਪੀੜਤਾਂ ਨੂੰ ਵੀ ਮਿਲੇ।ਜ਼ਿਲ੍ਹਾ ਪ੍ਰਧਾਨ ਬੱਬੇਹਾਲੀ ਤੋਂ ਇਲਾਵਾ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਸ਼ਹਿਰੀ ਪ੍ਰਧਾਨ ਬਲਬੀਰ ਸਿੰਘ ਬਿੱਟੂ,ਐੱਸਸੀ ਵਿੰਗ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਹਾਜ਼ਰ ਸਨ।