ਪੱਤਰ ਪ੍ਰੇਰਕ
ਧਾਰੀਵਾਲ, 8 ਫਰਵਰੀ
ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਗਠਜੋੜ ਸਰਕਾਰ ਬਣਨ ’ਤੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਬਪੱਖੀ ਵਿਕਾਸ ਲਈ ਮਾਸਟਰ ਪਲਾਨ ਬਣਾਇਆ ਜਾਵੇਗਾ। ਅੱਜ ਉਮੀਦਵਾਰ ਮਾਹਲ ਨੇ ਹਲਕੇ ਦੇ ਪਿੰਡ ਆਲੋਵਾਲ, ਚੱਕ ਬੜੋਏ, ਥੇਹ ਤਿੱਖਾ, ਛੋਟੇਪੁਰ, ਦੇਵੀਦਾਸ, ਦੀਪੇਵਾਲ ਅਤੇ ਬੱਲ ਆਦਿ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਕਾਦੀਆਂ ਦਾ ਵਿਕਾਸ ਹਮੇਸ਼ਾ ਅਕਾਲੀ ਸਰਕਾਰ ਵੇਲੇ ਹੀ ਹੋਇਆ ਹੈ। ਇਸ ਮੌਕੇ ਰੌਣਕੀ ਰਾਮ, ਗੁਰਨਾਮ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।
ਕਾਦੀਆਂ/ਬਟਾਲਾ (ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਕਾਦੀਆਂ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਨੇ ਅੱਜ ਹਲਕੇ ਦੇ ਪਿੰਡ ਮੱਲੋਵਾਲ, ਭੈਣੀ ਪਸਵਾਲ ਅਤੇ ਨਵੀਆਂ ਬਾਗੜੀਆਂ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਗਠਜੋੜ 80 ਤੋਂ ਵੱਧ ਸੀਟਾਂ ਲੈ ਕੇ ਸੂਬੇ ਵਿਚ ਮਜ਼ਬੂਤ ਤੇ ਟਿਕਾਊ ਸਰਕਾਰ ਬਣਾਵੇਗਾ।