ਪੱਤਰ ਪ੍ਰੇਰਕ
ਰਈਆ, 14 ਮਈ
ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖ਼ਾਲਸਾ ਨੇ ਰਾਜਸਥਾਨ ਦੇ ਗੰਗਾਨਗਰ ਵਿੱਚ ਨਗਰ ਕੀਰਤਨ ਦੌਰਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਨੂੰ ਲੈ ਕੇ ਸਿੱਖਾਂ ’ਤੇ ਕੇਸ ਦਰਜ ਕਰਨ ਦਾ ਨੋਟਿਸ ਲੈਂਦਿਆਂ ਇਸ ਨੂੰ ਤੁਰੰਤ ਖ਼ਾਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੰਗਾਨਗਰ ਦੇ ਗਿਆਰਾਂ ਜੀ ਦੇ ਵਾਸੀ ਗੁਰਸਾਹਿਬ ਸਿੰਘ ਹੈਪੀ ਦੀ ਅਖੌਤੀ ਸੰਸਥਾ ਵੱਲੋਂ ਨਗਰ ਕੀਰਤਨ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਲੱਗੀ ਤਸਵੀਰ ਨੂੰ ਲੈ ਕੇ ਤੇਜਿੰਦਰਪਾਲ ਸਿੰਘ ਟਿੰਮਾ ਸਮੇਤ ਕਈਆਂ ’ਤੇ ਕੇਸ ਦਰਜ ਕਰਨ ਨਾਲ ਸਿੱਖ ਭਾਈਚਾਰੇ ’ਚ ਭਾਰੀ ਰੋਸ ਹੈ।