ਪੱਤਰ ਪ੍ਰੇਰਕ
ਫ਼ਤਹਿਗੜ੍ਹ ਚੂੜੀਆਂ, 11 ਫਰਵਰੀ
ਥਾਣਾ ਫ਼ਤਹਿਗੜ੍ਹ ਚੂੜੀਆਂ ’ਚ ਤਾਇਨਾਤ ਇਕ ਹੋਮਗਾਰਡ ਜਵਾਨ ਦੀ ਅੱਜ ਦੇਰ ਸ਼ਾਮ ਗੋਲੀ ਲੱਗਣ ਕਾਰਨ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ।
ਥਾਣਾ ਮੁਖੀ ਹਰਪ੍ਰਕਾਸ਼ ਸਿੰਘ ਚੀਮਾ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਅਵਾਣ ਜੋ ਕਿ ਥਾਣਾ ਫ਼ਤਹਿਗੜ੍ਹ ਚੂੜੀਆਂ ਵਿਚ ਡਿਊਟੀ ’ਤੇ ਤਾਇਨਾਤ ਸੀ। ਉਸ ਦੀ ਅਚਾਨਕ ਸਿਰ ਵਿੱਚ ਗੋਲੀ ਲੱਗਣ ਕਰ ਕੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਪੁਲੀਸ ਤੇ ਹੋਮ ਗਾਰਡ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਐਂਬੂਲੈਂਸ ਰਾਹੀਂ ਬਟਾਲਾ ਭੇਜ ਦਿੱਤਾ।