ਪੱਤਰ ਪ੍ਰੇਰਕ
ਤਰਨ ਤਾਰਨ, 4 ਜੁਲਾਈ
ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਬੀਵੀ ਵੱਲੋਂ ਪੰਜਾਬ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀ ਜਾਰੀ ਸੂਚੀ ਵਿੱਚ ਤਰਨ ਤਾਰਨ ਵਾਸੀ ਰਿਤਿਕ ਅਰੋੜਾ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ| ਇਸ ਤੋਂ ਪਹਿਲਾਂ ਨਿਤਿਕ ਅਰੋੜਾ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਹੇ ਹਨ| ਸ੍ਰੀਨਿਵਾਸ ਬੀਵੀ ਨੇ ਕਿਹਾ ਕਿ ਨਿਤਿਕ ਅਰੋੜਾ ਨੇ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਸ਼ਾਨਦਾਰ ਕੰਮ ਕੀਤਾ ਹੈ|