ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 27 ਦਸੰਬਰ
ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਥੇ ਮਾਡਰਨ ਜੇਲ੍ਹ ਦਾ ਉਦਘਾਟਨ ਕੀਤਾ। ਇਸ ਮੌਕੇ ਮੈਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਵਿਧਾਇਕ ਰਮਨਜੀਤ ਸਿੰਘ ਸਿੱਕੀ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ, ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਤੇ ਅਧਿਕਾਰੀਆਂ ਨੇ ਸਮਾਰੋਹ ਵਿੱਚ ਸ਼ਮੂਲੀਅਤ ਕੀਤੀ। ਏਡੀਜੀਪੀ (ਜੇਲ੍ਹਾਂ) ਪ੍ਰਵੀਨ ਕੁਮਾਰ ਸਿਨਹਾ ਅਤੇ ਗੋਇੰਦਵਾਲ ਸੁਧਾਰ ਘਰ ਦੇ ਸੁਪਰਡੈਂਟ ਲਲਿਤ ਕੁਮਾਰ ਕੋਹਲੀ ਵੱਲੋਂ ਨਵੀ ਬਣੀ ਜੇਲ੍ਹ ਸਬੰਧੀ ਉੱਪ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ। ਸ੍ਰੀ ਰੰਧਾਵਾ ਨੇ ਕੈਦੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਸ੍ਰੀ ਰੰਧਾਵਾ ਨੇ ਇਸ ਮੌਕੇ ਪੰਜਾਬ ਨੂੰ ਨਸ਼ਾਮੁਕਤ ਕਰਨ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਜੇਲ੍ਹ ਵਿੱਚ ਬੰਦ ਕਰਨ ਦੀ ਗੱਲ ਆਖੀ।