ਪੱਤਰ ਪ੍ਰੇਰਕ
ਤਰਨ ਤਾਰਨ, 12 ਜੂਨ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਕੰਵਲਜੀਤ ਸਿੰਘ ਬਾਜਵਾ ਦੇ ਨਿਰਦੇਸ਼ਾਂ ’ਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਸ਼ਿਲਪਾ ਦੀ ਅਗਵਾਈ ਵਿੱਚ ਅੱਜ ਸੈਂਟਰਲ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਮੈਡੀਕਲ ਕੈਂਪ ਅਤੇ ਆਧਾਰ ਕਾਰਡ ਕੈਂਪ ਲਗਾਇਆ ਗਿਆ| ਮੈਡੀਕਲ ਕੈਂਪ ’ਚ ਡਾ. ਨਵਨੀਤ ਸਿੰਘ, ਡਾ. ਹਰਪ੍ਰੀਤ ਕੌਰ, ਡਾ. ਸਤਵਿੰਦਰ ਸਿੰਘ, ਡਾ. ਸੂਰਜ ਪਾਲ ਸਿੰਘ ਅਤੇ ਡਾ. ਦੀਪਕ ਮਦਾਰ ਨੇ ਜੇਲ੍ਹ ਵਿੱਚ 170 ਹਵਾਲਾਤੀਆਂ ਅਤੇ ਕੈਦੀਆਂ ਦਾ ਡਾਕਟਰੀ ਮੁਆਇਨਾਂ ਕੀਤਾ ਅਤੇ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ| ਕੈਂਪ ’ਚ 101 ਨਵੇਂ ਆਧਾਰ ਕਾਰਡ ਬਣਾਏ ਗਏ|
ਪਠਾਨਕੋਟ (ਪੱਤਰ ਪ੍ਰੇਰਕ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੇ ਚੇਅਰਮੈਨ-ਕਮ-ਜ਼ਿਲ੍ਹਾ ਐਂਡ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ ਵਿੱਚ ਸਬ-ਜੇਲ੍ਹ ਪਠਾਨੋਕਟ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ’ਚ ਸਿਵਲ ਹਸਪਤਾਲ ਪਠਾਨਕੋਟ ਦੇ ਮਾਹਿਰ ਡਾਕਟਰਾਂ ਵੱਲੋਂ ਕੈਦੀਆਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ। ਸ੍ਰੀ ਖੁਰਮੀ ਨੇ ਕਿਹਾ ਕਿ ਜਿਸ ਤਰ੍ਹਾਂ ਕੈਦੀਆਂ ਨੂੰ ਮੁਫਤ ਕਾਨੂੰਨੀ ਸੇਵਾ ਦਾ ਅਧਿਕਾਰ ਹੈ, ਠੀਕ ਉਸੇ ਤਰ੍ਹਾਂ ਮੁਫਤ ਸਿਹਤ ਸੁਵਿਧਾਵਾਂ ਲੈਣ ਦਾ ਵੀ ਉਨ੍ਹਾਂ ਨੂੰ ਅਧਿਕਾਰ ਹੈ।