ਬਟਾਲਾ: ਹਲਕਾ ਬਟਾਲਾ ਦੇ ਪਿੰਡ ਖਾਨ ਪਿਆਰਾ ਦੇ ਸਰਪੰਚ ਸਤਨਾਮ ਸਿੰਘ ਅਤੇ ਤਿੰਨ ਹੋਰ ਪੰਚਾਂ ਸਮੇਤ ਦਰਜਨਾਂ ਹੋਰਾਂ ਨਾਲ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ‘ਆਪ’ ਉਮੀਦਵਾਰ ਸ਼ੈਰੀ ਕਲਸੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਹੁਣ ਲੋਕ ‘ਆਪ’ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਪਿੰਡ ਖਾਨ ਪਿਆਰਾ ਦੇ ਸਰਪੰਚ ਸਤਨਾਮ ਸਿੰਘ,ਪੰਚ ਮਲੂਕ ਸਿੰਘ, ਹਰਜਿੰਦਰ ਸਿੰਘ, ਕੁਲਵੰਤ ਕੌਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ‘ਆਪ’ ਵਿੱਚ ਬਣਦਾ ਮਾਣ ਦਿੱਤਾ ਜਾਵੇਗਾ। ਸਰਪੰਚ ਸਤਨਾਮ ਸਿੰਘ ਨੇ ਦੱਸਿਆ ਕਿ ਕਾਂਗਰਸ ਉਮੀਦਵਾਰ ਅਸ਼ਵਨੀ ਸੇਖੜੀ ਲੰਘੇ ਪੰਜ ਸਾਲ ’ਚ ਇੱਕ ਵਾਰ ਵੀ ਪਿੰਡ ਨਹੀਂ ਆਏ ਅਤੇ ਨਾ ਹੀ ਪੰਚਾਇਤ,ਸਮਿਤੀ ਅਤੇ ਜ਼ਿਲ੍ਹਾ ਪਰੀਸ਼ਦ ਚੋਣਾਂ ਦੌਰਾਨ ਲੋਕਾਂ ਤੱਕ ਪਹੁੰਚ ਕੀਤੀ। -ਨਿੱਜੀ ਪੱਤਰ ਪ੍ਰੇਰਕ