ਪੱਤਰ ਪ੍ਰੇਰਕ
ਅਜਨਾਲਾ, 15 ਅਪਰੈਲ
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਹਲਕੇ ਅਜਨਾਲਾ ਖੇਤਰ ਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਪੱਲੇਦਾਰਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਆੜ੍ਹਤੀ ਐਸੋਸੀਏਸ਼ਨ, ਮੰਡੀ ਬੋਰਡ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਚੇਤਨਪੁਰਾ (ਪੱਤਰ ਪ੍ਰੇਰਕ): ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਖ਼ਤਰਾਏ ਕਲਾਂ ਦਾਣਾ ਮੰਡੀ ਵਿੱਚ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਅੰਦਰ ਪੰਜਾਬ ਸਰਕਾਰ ਵੱਲੋਂ ਮੰਡੀਆਂ ਦੀ ਕਾਇਆਕਲਪ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਣਕ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਹਰ ਵੇਲੇ ਖੜ੍ਹੀ ਹੈ। ਇਸ ਮੌਕੇ ਨੰਬਰਦਾਰ ਧਨਵੰਤ ਸਿੰਘ ਸਰਕਾਰੀਆ, ਪ੍ਰਧਾਨ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ, ਆੜ੍ਹਤੀ ਪ੍ਰਸ਼ੋਤਮ ਸਿੰਘ ਬਾਠ, ਗੋਪੀ ਸਰਕਾਰੀਆ, ਗੋਲੂ ਸਰਕਾਰੀਆ, ਕੰਵਲਜੀਤ ਸਿੰਘ ਭੱਟੀ ਤੇ ਸੱਜਣ ਸਿੰਘ ਆੜ੍ਹਤੀ ਆਦਿ ਹਾਜ਼ਰ ਸਨ।