ਨਰਿੰਦਰ ਸਿੰਘ
ਭਿੱਖੀਵਿੰਡ, 1 ਅਪਰੈਲ
ਦਿਹਾਤੀ ਮਜ਼ਦੂਰ ਸਭਾ ਵੱਲੋਂ ਭਿੱਖੀਵਿੰਡ ਦੇ ਬਜ਼ਾਰਾਂ ਵਿੱਚ ਰੋਸ ਮਾਰਚ ਕਰਕੇ ਮੁੱਖ ਚੌਕ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਪੂਤਲਾ ਸਾੜਿਆ ਗਿਆ। ਇਸ ਮੌਕੇ ਇਕੱਠੇ ਹੋਏ ਖੇਤ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਚਮਨ ਲਾਲ ਦਰਾਜਕੇ, ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ ਨੇ ਕਿਹਾ ਕਿ ਹਿੰਦੁਸਤਾਨ ਦੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਜ਼ਦੂਰ ਵਿਰੋਧੀ ਕਿਰਤ ਕਾਨੂੰਨ ਲਿਆ ਕੇ ਅਤੇ ਗਰੀਬ ਵਰਗ ਕੋਲੋ ਕੰਮ ਦੇ 12 ਘੰਟੇ ਕੰਮ ਕਰਾਉਣ ਵਰਗੇ ਮਜ਼ਦੂਰ ਵਿਰੋਧੀ ਬਣੇ ਕਾਨੂੰਨਾ ਦੀ ਦਿਹਾਤੀ ਮਜ਼ਦੂਰ ਸਭਾ ਸਖ਼ਤ ਸ਼ਬਦਾ ਵਿੱਚ ਨਿਖੇਧੀ ਕਰਦੀ ਹੈ ਅਤੇ ਕੇਂਦਰ ਦੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਤੋਂ ਮੰਗ ਕਰਦੀ ਹੈ ਕਿ ਮਜ਼ਦੂਰ ਵਿਰੋਧੀ ਕਾਨੂੰਨ ਫੋਰੀ ਤੌਰ ਤੇ ਰੱਦ ਕੀਤੇ ਜਾਣ ਅਤੇ ਮਜ਼ਦੂਰਾਂ ਕੋਲੋ 8 ਘੰਟੇ ਕੰਮ ਕਰਾਉਣ ਵਰਗੇ ਕਾਨੂੰਨ ਨੂੰ ਯਕੀਨੀ ਬਣਾਇਆ ਜਾਵੇ ਜੇਕਰ ਮਜ਼ਦੂਰ ਵਿਰੋਧੀ ਕਾਨੂੰਨ ਵਾਪਸ ਨਾ ਲਏ ਗਏ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਸੀਨੀਅਰ ਆਗੂ ਜਸਵੰਤ ਸਿੰਘ ਭਿੱਖੀਵਿੰਡ, ਸਵਿੰਦਰ ਸਿੰਘ ਚੱਕ, ਸੰਤੋਖ ਸਿੰਘ ਮੱਖੀ ਕਲਾਂ, ਲਾਜ਼ਰ ਲਾਖਣਾ, ਅੰਗਰੇਜ਼ ਸਿੰਘ ਨਵਾਂ ਪਿੰਡ, ਸੁਖਵੰਤ ਸਿੰਘ ਕੰਬੋਕੇ, ਮਨਦੀਪ ਕਲਸੀ, ਸੁਖਵੰਤ ਸਿੰਘ ਮਨਿਆਲਾ, ਅੰਗਰੇਜ਼ ਲੱਧੂ,ਮਾਨ ਸਿੰਘ ਭਿੱਖੀਵਿੰਡ, ਸੁਖਦੇਵ ਸਿੰਘ ਬੱਬੀ ਪਹਿਲਵਾਨਕੇ ਆਗੂ ਹਾਜ਼ਰ ਸਨ।