ਤਰਨ ਤਾਰਨ: ਇਲਾਕੇ ਦੇ ਪਿੰਡ ਧੂੰਦਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਅੱਜ ਇਕ ਇਕੱਠ ਕਰਕੇ ਪਾਰਟੀ ਦੀਆਂ ਨੀਤੀਆਂ ਤੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ| ਇਸ ਮੌਕੇ ਉਨ੍ਹ੍ਵਾਂ ਦਾਅਵਾ ਕੀਤਾ ਕਿ ਇਕੱਠ ਵਿੱਚ ਪਿੰਡ ਦੇ ਕਈ ਪਰਿਵਾਰਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ| ਇਸ ਮੌਕੇ ਭਾਜਪਾ ਆਗੂ ਹਰਪ੍ਰੀਤ ਸਿੰਘ ਸਿੰਦਬਾਦ, ਸੁਰਜੀਤ ਸਿੰਘ ਸਾਗਰ, ਸ਼ਿਵ ਕੁਮਾਰ ਸੋਨੀ, ਰਾਣਾ ਗੁਲਬੀਰ ਸਿੰਘ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ