ਨਿੱਜੀ ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ, 16 ਨਵੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਚੋਣ ਇੰਚਾਰਜ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਅੱਜ ਹਲਕਾ ਡੇਰਾ ਬਾਬਾ ਨਾਨਕ ’ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰਾਂ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ‘ਆਪ’ ਵਿੱਚ ਸ਼ਾਮਲ ਹੋ ਗਏ।
ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਸਰਪੰਚ ਅਜਮੇਰ ਸਿੰਘ ਸੁੱਖਾ ਰਾਜੂ, ਜਗਪਾਲ ਸਿੰਘ ਮਿੰਟਾ ਪਨਿਆੜ, ਸਤਨਾਮ ਸਿੰਘ ਵਿਰਕ, ਰਛਪਾਲ ਸਿੰਘ ਪਨਿਆੜ, ਰਣਜੀਤ ਸਿੰਘ ਸਣੇ ਹੋਰਾਂ ਨੇ ਇਨ੍ਹਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਐਲਾਨ ਕੀਤਾ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ‘ਆਪ’ ਉਮੀਦਵਾਰ ਰੰਧਾਵਾ ਹਲਕੇ ਤੋਂ ਕਰੀਬ 30 ਹਜ਼ਾਰ ਵੋਟਾਂ ਦੀ ਲੀਡਰ ਨਾਲ ਮੁੱਖ ਵਿਰੋਧੀ ਸੁੱਖੀ ਰੰਧਾਵਾ ਪਰਿਵਾਰ ਨੂੰ ਹਰਾਵੇਗਾ।