ਪੱਤਰ ਪ੍ਰੇਰਕ
ਧਾਰੀਵਾਲ, 24 ਦਸੰਬਰ
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਕ੍ਰਿਸਮਿਸ ਦਿਹਾੜੇ ਸਬੰਧੀ ਸਮਾਗਮ ਕਰਵਾਇਆ। ਪ੍ਰਿੰਸੀਪਲ ਐੱਸ.ਬੀ. ਨਾਯਰ ਅਤੇ ਪ੍ਰਬੰਧਕ ਮੈਡਮ ਨਵਦੀਪ ਕੌਰ ਤੇ ਕੁਲਦੀਪ ਕੌਰ ਦੀ ਰਹਿਨੁਮਾਈ ਵਿੱਚ ਕਰਵਾਏ ਪ੍ਰੋਗਰਾਮ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਚੋਣਵੇਂ ਸਟਾਫ ਮੈਂਬਰਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਦਸਵੀਂ ਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਸ਼ਬਦ ਗਾਇਨ ਕਰਕੇ ਕੀਤੀ।
ਉਪਰੰਤ ਮਾਤਾ ਗੁਜਰੀ ਤੇ ਚਾਰ ਸਾਹਿਬਜ਼ਾਦਿਆਂ ਦੇ ਧਰਮ ਪਰਿਪੱਕਤਾ ਨੂੰ ਸਮਰਪਿਤ ਕਵਿਤਾਵਾਂ ਤੇ ਗੀਤ ਦੀ ਪੇਸ਼ਕਾਰੀ ਕੀਤੀ। ਪ੍ਰੋਗਰਾਮ ਨੂੰ ਦੂਜਾ ਪੜਾਅ ’ਚ ਗਿਆਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਅਨਿਕ ਤੇ ਮਹਿਮਾ ਨੇ ਕ੍ਰਿਸਮਿਸ ਦੀ ਮਹੱਤਤਾ ਸਬੰਧੀ ਭਾਸ਼ਣ ਤੇ ਗੀਤ ਪੇਸ਼ ਕੀਤਾ। ਬਾਰ੍ਹਵੀਂ ਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਗਰੁੱਪ ਗੀਤ ਦੀ ਪੇਸ਼ਕਾਰੀ ਕੀਤੀ।
ਚੀਫ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਨੇ ਸ਼ਹੀਦੀ ਹਫ਼ਤਾ ਮਨਾਇਆ
ਅੰਮ੍ਰਿਤਸਰ (ਪੱਤਰ ਪੇ੍ਰਕ): ਚੀਫ ਖਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦਾ ਸ਼ਹੀਦੀ ਸਪਤਾਹ ਮਨਾਇਆ ਗਿਆ। ਇਸ ਸਬੰਧੀ ਦੀਵਾ ਦੀ ਪ੍ਰਮੁੱਖ ਸੰਸਥਾ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਧਾਰਮਿਕ ਸਮਾਗਮ ਕੀਤਾ ਗਿਆ। ਸਕੂਲ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਚੀਫ ਖਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਅਜੀਮ ਸ਼ਹਾਦਤ ਬਾਰੇ ਚਰਚਾ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ। ਵਿਦਿਆਰਥੀਆਂ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਗੀਤ ਪੇਸ਼ ਕੀਤੇ ਗਏ। ਸੈਂਟਰਲ ਖਾਲਸਾ ਯਤੀਮਖਾਨਾ ਦੇ ਵਿਦਿਆਰਥੀ ਮੁਖਵਿੰਦਰ ਸਿੰਘ ਨੇ ਆਪਣੇ ਭਾਸ਼ਣ ਰਾਹੀਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਵਰਿਆਮ ਸਿੰਘ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਸ਼ਹੀਦੀ ਦੇ ਕਾਰਨਾਂ ਅਤੇ ਉਸ ਸਮੇਂ ਦੇ ਹਾਲਾਤਾਂ ਬਾਰੇ ਚਾਨਣਾ ਪਾਇਆ। ਚੇਅਰਮੈਨ ਧਰਮ ਪ੍ਰਚਾਰ ਕਮੇਟੀ ਭਾਗ ਸਿੰਘ ਅਣਖੀ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਪ੍ਰੇਰਨਾ ਲੈਂਦਿਆਂ ਆਪਣੇ ਧਰਮ ਵਿਚ ਪਰਿਪੱਕ ਰਹਿਣ ਦਾ ਸੰਦੇਸ਼ ਦਿੱਤਾ।