ਪੱਤਰ ਪ੍ਰੇਰਕ
ਤਰਨ ਤਾਰਨ, 12 ਨਵੰਬਰ
ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਰੀਕੇ ਵਿੱਚ ਮਾਸ ਕਾਊਂਸਲਿੰਗ ਪ੍ਰੋਗਰਾਮ ਕਰਵਾਇਆ ਗਿਆ| ਇਸ ਪ੍ਰੋਗਰਾਮ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸਰਹਾਲੀ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ, ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਰਹਾਣਾ, ਸਰਕਾਰੀ ਹਾਈ ਸਕੂਲ ਗੰਡੀਵਿੰਡ ਧੱਤਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਰਤੋਵਾਲ ਦੇ ਨੌਵੀਂ, ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ 295 ਵਿਦਿਆਰਥੀਆਂ ਦੇ ਭਾਗ ਲਿਆ।
ਇਸ ਪ੍ਰੋਗਰਾਮ ਵਿੱਚ ਵਿਕਰਮਜੀਤ, ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਧਿਕਾਰੀ, ਜਗਵਿੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਧਿਕਾਰੀ, ਸੁਖਬੀਰ ਸਿੰਘ ਕੰਗ ਜ਼ਿਲ੍ਹਾ ਗਾਈਡੈਂਸ ਕਾਊਂਸਲਰ, ਸਨੀ ਧਵਨ ਸਰਕਾਰੀ ਬਹੁ-ਤਕਨੀਕੀ ਕਾਲਜ ਭਿੱਖੀਵਿੰਡ ਅਤੇ ਮਾਸਟਰ ਦਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਬੂਹ, ਸੁਖਵੰਤ ਸਿੰਘ ਲੈਕਚਰਾਰ, ਸਰਕਾਰੀ ਸੈਕੰਡਰੀ ਸਕੂਲ ਹਰੀਕੇ ਵੱਲੋਂ ਵਿਦਿਆਰਥੀਆਂ ਨੂੰ ਡਿਫੈਂਸ ਸਰਵਿਸਜ਼, ਸਿਵਲ ਸਰਵਿਸਿਜ਼, ਪੀ.ਜੀ.ਆਰ.ਕੇ.ਏ.ਐੱਮ. ਤੇ ਐੱਨ.ਸੀ.ਐੱਸ. ਪੋਰਟਲ, ਪਰਸਨੈਲਿਟੀ ਡਿਵੈਲਪਮੈਂਟ, ਸੀ-ਪਾਈਟ ਟਰੇਨਿੰਗ, ਸਕਿੱਲ ਡਿਵੈਲਪਮੈਂਟ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਅਤੇ ਮਾਈ ਭਾਗੋ ਆਰਮਡ ਫੋਰਸਿਸ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਿਜ਼ਨਸ ਬਲਾਸਟਰ ਪ੍ਰਾਜੈਕਟ ਅਧੀਨ ਹੱਥੀਂ ਬਣਾਏ ਸਾਮਾਨ ਦੀ ਪ੍ਰਦਰਸ਼ਨੀ ਲਾਈ।