ਪੱਤਰ ਪ੍ਰੇਰਕ
ਮਾਨਸਰ, 13 ਸਤੰਬਰ
ਇਥੇ ਨੇੜਲੇ ਪਿੰਡ ਹਯਾਤਪੁਰ ’ਚ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦਾ ਜੱਦੀ ਪਿੰਡ ਪਹੁੰਚਣ ’ਤੇ ਪਿੰਡ ਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕ ਮੁੰਡੀਆਂ ਨੂੰ ਪਿੰਡ ਵਿੱਚ ਪੇਸ਼ ਆ ਰਹੀਆਂ ਸਮੱਸਿਆਂ ਸਬੰਧੀ ਜਾਣੂ ਕਰਵਾਇਆ। ਵਿਧਾਇਕ ਹਰਦੀਪ ਸਿੰਘ ਨੇ ਉਨ੍ਹਾਂ ਨੂੰ ਸਮੱਸਿਆਵਾਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।
ਉਨ੍ਹਾਂ ਕਿਹਾ ਕਿ ਉਹ ਆਪਣੇ ਲੋਕਾਂ ਤੇ ਆਪਣੇ ਪਿੰਡ ਦੀ ਮਿੱਟੀ ਨਾਲ ਜੁੜੇ ਰਹਿਣਗੇ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਉਹ ਆਪਣੇ ਵੱਲੋਂ ਪੂਰੀ ਵਾਹ ਲਾਉਣਗੇ। ਉਨ੍ਹਾਂ ਮਾਣ ਸਤਿਕਾਰ ਦੇਣ ਲਈ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਬਲਦੇਵ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਮਨੋਜ ਸ਼ਰਮਾ, ਅਜਮੇਰ ਸਿੰਘ, ਕੁਲਦੀਪ ਸਿੰਘ, ਸਾਮ ਲਾਲ ਭੱਟੀ, ਮਾਸਟਰ ਦਰਸਨ ਸਿੰਘ, ਮਲਕੀਤ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਰਾਮਪਾਲ, ਗੁਰਵਿੰਦਰ ਸਿੰਘ ਗੋਲਡੀ, ਸਿਮਰਨਜੀਤ ਸਿੰਘ ਸਾਬੀ, ਚੰਨਣ ਸਿੰਘ, ਉਂਕਾਰ ਸਿੰਘ, ਕਮਲਜੀਤ ਸਿੰਘ, ਕਿਸਨ ਚੰਦ, ਸੰਦੀਪ ਸਿੰਘ, ਹਰਜੀਤ ਸਿੰਘ, ਪਰਮਜੀਤ ਸਿੰਘ, ਭਜਨ ਸਿੰਘ, ਕੁਲਦੀਪ ਸਿੰਘ, ਜੱਸੀ, ਹੈਰੀ ਸਮੇਂਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।