ਪੱਤਰ ਪ੍ਰੇਰਕ
ਤਰਨ ਤਾਰਨ, 28 ਜੂਨ
ਖੁਸ਼ਹਾਲੀ ਦੇ ਰਾਖਿਆਂ (ਜੀ.ਓ.ਜੀ) ਵੱਲੋਂ ਅੱਜ ਇਥੇ ਮੋਟਰਸਾਇਕਲ ਰੈਲੀ ਕਰਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ| ਇਸ ਜਾਗਰੂਕਤਾ ਰੈਲੀ ਨੂੰ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਪ ਅਰਥ ਤੇ ਅੰਕੜਾ ਸਲਾਹਕਾਰ (ਈ ਐੱਸ ਏ) ਡਾ. ਅਮਨਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਜੀਓਜੀ ਕਰਨਲ ਅਮਰਜੀਤ ਸਿੰਘ ਗਿੱਲ ਸਮੇਤ ਜ਼ਿਲ੍ਹਾ ਭਰ ਤੋਂ ਜੀ.ਓ.ਜੀ. ਹਾਜ਼ਰ ਹੋਏ। ਇਹ ਰੈਲੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੱਕ ਗਈ| ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਵਿੱਚ ਸਮਾਜ ਦੇ ਸਾਰੇ ਵਰਗਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ| ਉਨ੍ਹਾਂ ਕਿਹਾ ਕਿ ਸ਼ੁਰੂ ਕੀਤੀ ਇਸ ਲੜਾਈ ਨੂੰ ਸਾਰਿਆਂ ਦੇ ਸਹਿਯੋਗ ਨਾਲ ਆਸਾਨੀ ਨਾਲ ਜਿੱਤਿਆ ਜਾ ਸਕਦਾ ਹੈ| ਉਨ੍ਹਾਂ ਨੌਜਵਾਨ ਵਰਗ ਨੂੰ ਵਧੇਰੇ ਸੁਚੇਤ ਹੋਣ ਦੀ ਅਪੀਲ ਕੀਤੀ ਅਤੇ ਖੇਡਾਂ ਵੱਲ ਵਧ ਤੋਂ ਵਧ ਧਿਆਨ ਦੇਣ ਲਈ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਜੀ.ਓ.ਜੀਜ਼ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ|