ਪੱਤਰ ਪ੍ਰੇਰਕ
ਰਈਆ, 4 ਨਵੰਬਰ
ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਜੁਡੀਸ਼ੀਅਲ ਮਜਿਸਟਰੇਟ ਬਾਬਾ ਬਕਾਲਾ ਅਦਾਲਤ ਵੱਲੋ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਸ਼ਿਕਾਇਤ ਕਰਤਾ ਦੇ ਵਕੀਲ ਨੇ ਅਦਾਲਤ ਦੇ ਹੁਕਮਾਂ ਦੀ ਕਾਪੀ ਦਿੰਦਿਆਂ ਦਿੱਤੀ ਕਿ ਸੰਪੂਰਨ ਸਿੰਘ ਨੇ ਬਾਬਾ ਬਕਾਲਾ ਅਦਾਲਤ ਵਿੱਚ ਪੈਸਿਆਂ ਸਬੰਧੀ ਚੈੱਕ ਬਾਉਂਸ ਹੋਣ ’ਤੇ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਿਰੁੱਧ ਜ਼ੇਰੇ ਧਾਰਾ138 ਐਨਆਈਐਕਟ ਤਹਿਤ ਸ਼ਿਕਾਇਤ ਕੀਤੀ ਸੀ ਜਿਸ ਵਿੱਚ ਜੁਡੀਸ਼ੀਅਲ ਮਜਿਸਟਰੇਟ ਫ਼ਸਟ ਕਲਾਸ ਬਾਬਾ ਬਕਾਲਾ ਬਿਕਰਮ ਦੀਪ ਸਿੰਘ ਵੱਲੋਂ ਸੰਮਨ ਭੇਜੇ ਗਏ ਸਨ ਜੋ ਤਾਮੀਲ ਨਹੀਂ ਹੋਏ। ਇਸ ’ਤੇ ਕਾਰਵਾਈ ਕਰਦਿਆਂ ਅਦਾਲਤ ਨੇ ਵਿਧਾਇਕ ਵਿਰੁੱਧ ਗੈਰ-ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਕੇ ਅਗਲੀ ਤਾਰੀਖ 23 ਦਸੰਬਰ ਰੱਖੀ ਹੈ। ਇੱਥੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਵਿਧਾਇਕ ਨੂੰ ਤਰਨ ਤਾਰਨ ਦੀ ਅਦਾਲਤ ਵੱਲੋਂ ਭਗੌੜਾ ਐਲਾਨਿਆ ਜਾ ਚੁੱਕਾ ਹੈ ਤੇ ਪਹਿਲਾਂ ਵੀ ਗੱਡੀ ’ਤੇ ਜਾਅਲੀ ਨੰਬਰ ਪਲੇਟ ਲਾ ਕੇ ਚਲਾਉਣ ਦਾ ਮਾਮਲਾ ਚਰਚਾ ਵਿੱਚ ਆ ਚੁੱਕਾ ਹੈ।