ਅੰਮ੍ਰਿਤਸਰ: ਜ਼ਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਵਿੱਚ 2,665 ਬੈਲਟ ਕੰਟਰੋਲ, 2,665 ਕੰਟਰੋਲ ਯੂਨਿਟ ਅਤੇ 2887 ਵੀ.ਵੀ.ਪੈਟ. ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਨਿਗਰਾਨੀ ਹੇਠ ਹੀ ਮਸ਼ੀਨਾਂ ਵਿੱਚ ਉਮੀਦਵਾਰਾਂ ਦੇ ਚੋਣ ਨਿਸ਼ਾਨ ਲਾ ਕੇ ਇਸ ਨੂੰ ਸੀਲ ਕਰਵਾਉਣ ਅਤੇ ਸਬ-ਰਿਟਰਨਿੰਗ ਅਫ਼ਸਰ ਖੁਦ ਆਪਣੀ ਨਿਗਰਾਨੀ ਵਿੱਚ ਹੀ ਇਨ੍ਹਾਂ ਮਸ਼ੀਨਾਂ ਨੂੰ ਚੈੱਕ ਕਰਨ ਤਾਂ ਜੋ ਕਿਸੇ ਖ਼ਰਾਬੀ ਦਾ ਪਹਿਲਾਂ ਹੀ ਪਤਾ ਚਲ ਸਕੇ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਮਸ਼ੀਨਾਂ ਪੁਲੀਸ ਦੇ ਸਖ਼ਤ ਪ੍ਰਬੰਧਾਂ ਹੇਠ ਰਖਵਾਈਆਂ ਗਈਆਂ ਹਨ। -ਪੱਤਰ ਪ੍ਰੇਰਕ