ਐਨ.ਪੀ.ਧਵਨ
ਪਠਾਨਕੋਟ, 10 ਅਪਰੈਲ
ਰਸੋਈ ਗੈਸ, ਡੀਜ਼ਲ ਤੇ ਪੈਟਰੋਲ ਤੋਂ ਇਲਾਵਾ ਹੋਰ ਵਸਤਾਂ ਦੀਆਂ ਕੀਮਤਾਂ ਵਿੱਚ ਵਾਧੇ ਦੇ ਰੋਸ ਵਜੋਂ ਗੁਰਦੁਆਰਾ ਸਿੰਘ ਸਭਾ ਭੜੋਲੀ ਦੇ ਸਾਬਕਾ ਪ੍ਰਧਾਨ ਡਾ. ਸਤਨਾਮ ਸਿੰਘ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਮੋਦੀ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ। ਇਸ ਮੌਕੇ ਹਰਦੀਪ ਸਿੰਘ, ਕਰਤਾਰ ਸਿੰਘ, ਬਲਵਿੰਦਰ ਕੌਰ, ਪ੍ਰਕਾਸ਼ ਕੌਰ, ਪਰਮਿੰਦਰ ਕੌਰ, ਸਤਨਾਮ ਕੌਰ, ਰਾਜਿੰਦਰ ਕੌਰ ਆਦਿ ਹਾਜ਼ਰ ਸਨ। ਸਤਨਾਮ ਸਿੰਘ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਦੋਂ 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਤਾਂ ਉਸ ਵੇਲੇ ਇਨ੍ਹਾਂ ਵਸਤਾਂ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਪਰ ਚੋਣਾਂ ਖਤਮ ਹੁੰਦੇ ਸਾਰ ਹੀ ਕੀਮਤਾਂ ਵਿੱਚ ਰੋਜ਼ਾਨਾ ਵਾਧਾ ਕੀਤਾ ਜਾ ਰਿਹਾ ਹੈ। ਇਸ ਨਾਲ ਲੋਕਾਂ ਵਿੱਚ ਰੋਸ ਫੈਲ ਰਿਹਾ ਹੈ ਕਿਉਂਕਿ ਗੈਸ ਦੀਆਂ ਕੀਮਤਾਂ ਵਧਣ ਨਾਲ ਹਰ ਘਰ ਦਾ ਬਜਟ ਵਿਗੜ ਗਿਆ ਹੈ। ਇਸ ਦੌਰਾਨ ਲੋਕਾਂ ਨੇ ਮੰਗ ਕੀਤੀ ਕਿ ਮਹਿੰਗਾਈ ਤੋਂ ਨਿਜਾਤ ਦਿਵਾਈ ਜਾਵੇ।