ਬਟਾਲਾ: ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਅਤੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਟਿਕਟਾਂ ਵੇਚਣ ਵਾਲੀ ਪਾਰਟੀ ਨੂੰ ਲੋਕ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਜ਼ਮਾਂ ਦੀ ਪਾਰਟੀ ਹੈ। ਲੋਧੀਨੰਗਲ ਨੇ ਆਖਿਆ ਕਿ ਲੋਕ ਕਾਂਗਰਸ ਪਾਰਟੀ ਦੇ ਵਾਅਦਿਆਂ ਅਤੇ ਦਾਅਵਿਆਂ ’ਤੇ ਯਕੀਨ ਨਹੀਂ ਕਰਨਗੇ ਕਿਉਂਕਿ 2017 ਵਿੱਚ ਕਾਂਗਰਸ ਲੀਡਰਾਂ ਨੇ ਝੂਠੇ ਲਾਰੇ ਲਗਾਕੇ ਲੋਕਾਂ ਨੂੰ ਗੁੰਮਰਾਹ ਹੀ ਕੀਤਾ। ਜਦੋਂ ਕਿ ਪੰਜ ਸਾਲ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਆਪਣੀਆਂ ਮੰਗਾਂ ਲਈ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਰਹੇ। ਇਸ ਮੌਕੇ ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਰੋਜ਼ੀ, ਗੁਰਅੰਮਿ੍ਰਤਪਾਲ ਸਿੰਘ ਲਾਲੀ,ਪਲਵਿੰਦਰ ਸਿੰਘ, ਮੁਖਤਾਰ ਸਿੰਘ,ਸਰਪੰਚ ਅਮਰਬੀਰ ਸਿੰਘ ਲੋਧੀਨੰਗਲ ਸਮੇਤ ਹੋਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ