ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 6 ਅਕਤੂਬਰ
ਪੰਜਾਬੀ ਸਾਹਿਤ ਸਭਾ, ਗੁਰਦਾਸਪੁਰ ਦੀ ਮਹੀਨਾਵਾਰ ਬੈਠਕ ਸਥਾਨਕ ਸ਼ਹੀਦ ਬਲਜੀਤ ਸਿੰਘ ਯਾਦਗਾਰੀ ਹਾਲ ਵਿੱਚ ਪ੍ਰੋ. ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਇਹ ਬੈਠਕ ਸਾਹਿਤਕਾਰ ਮਰਹੂਮ ਪ੍ਰੋ. ਕਿਰਪਾਲ ਸਿੰਘ ਯੋਗੀ ਦੀ ਯਾਦ ਨੂੰ ਸਮਰਪਿਤ 20 ਅਕਤੂਬਰ ਨੂੰ ਕਰਵਾਏ ਜਾ ਰਹੇ ਯਾਦਗਾਰੀ ਸਮਾਰੋਹ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਸੱਦੀ ਗਈ ਸੀ। ਸਭਾ ਦੇ ਮੈਂਬਰਾਂ ਨੇ ਇਸ ਵਾਰ ਦਾ ਪ੍ਰੋ. ਕਿਰਪਾਲ ਸਿੰਘ ਯੋਗੀ ਯਾਦਗਾਰੀ ਪੁਰਸਕਾਰ ਗ਼ਜ਼ਲਗੋ ਸੀਤਲ ਸਿੰਘ ਗੁੰਨੋਪੁਰੀ ਨੂੰ ਦੇਣ ਦਾ ਫ਼ੈਸਲਾ ਕੀਤਾ। ਇਸ ਮਗਰੋਂ ਸਾਹਿਤਕਾਰਾਂ ਨੇ ਰਚਨਾਵਾਂ ਸੁਣਾਈਆਂ।