ਪੱਤਰ ਪ੍ਰੇਰਕ
ਧਾਰੀਵਾਲ, 3 ਨਵੰਬਰ
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿੱਚ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪੰਜਾਬ ਦਿਵਸ ਮਨਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨਾਲ ਪੰਜਾਬੀ ਵਿਭਾਗ ਦੇ ਅਧਿਆਪਕਾਂ ਨੇ ਵੀ ਹਿੱਸਾ ਲਿਆ। ਤਿੰਨ ਰੋਜ਼ਾ ਪ੍ਰੋਗਰਾਮ ਦੇ ਪਹਿਲੇ ਦਿਨ ਅੱਠਵੀਂ ਤੇ ਨੌਂਵੀ ਜਮਾਤ ਦੇ ਵਿਦਿਆਰਥੀਆਂ ਸ਼ਬਦ ਗਾਇਨ ਕੀਤਾ। ਉਪਰੰਤ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਮਨਦੀਪ ਸਿੰਘ ਨੇ ਪੰਜਾਬ ਬਣਨ ਦੇ ਇਤਿਹਾਸ ਤੇ ਸੱਭਿਆਚਾਰਕ ਰੰਗਤ ਬਾਰੇ ਵਿਚਾਰ ਪੇਸ਼ ਕੀਤੇ। ਪ੍ਰਿੰਸੀਪਲ ਐੱਸ.ਬੀ. ਨਾਇਰ, ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ ਨੇ ਸਾਰਿਆਂ ਨੂੰ ਪੰਜਾਬ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਪੰਜ ਆਬਾਂ ਦੇ ਧਰਤੀ ਨੂੰ ਪੈਦਾ ਹੋ ਰਹੀਆਂ ਸਮਾਜਕ ਬੁਰਾਈਆਂ ਤੋਂ ਬਚਾਉਣ ਲਈ ਪ੍ਰੇਰਿਆ।