ਪੱਤਰ ਪ੍ਰੇਰਕ
ਚੇਤਨਪੁਰਾ, 22 ਸਤੰਬਰ
ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਦੀ ਸੂਬਾ ਕਮੇਟੀ ਦੇ ਸੱਦੇ ਤੇ ਕੇਂਦਰ ਸਰਕਾਰ ਵੱਲੋਂ ਵੰਡ ਖੇਤਰ ਦੇ ਨਿੱਜੀਕਰਨ ਦੇ ਵਿਰੁੱਧ, ਪੰਜਾਬ ਸਰਕਾਰ ਵੱਲੋਂ ਸਮਾਰਟ ਮੀਟਰ ਲਾਉਣ ਦੇ ਵਿਰੁੱਧ, ਮੁਲਾਜ਼ਮਾਂ ਦੇ ਖੋਹੇ ਭੱਤੇ ਬਹਾਲ ਕਰਾਉਣ ਅਤੇ ਡਿਸਮਿਸਲਾਂ ਹੱਲ ਕਰਵਾਉਣ ਲਈ ਬਿਜਲੀ ਘਰ ਹਰਸ਼ਾ ਛੀਨਾ ਵਿਖੇ ਪ੍ਰਧਾਨ ਜੁਗਰਾਜ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਰੈਲੀ ਕੀਤੀ ਗਈ। ਬੁਲਾਰਿਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਨ ਲਈ ਭਾਵੇਂ ਤਿੱਖੇ ਵਿਰੋਧ ਕਾਰਨ ਬਿਜਲੀ ਸੋਧ ਬਿੱਲ 2020/2022 ਲੋਕ ਸਭਾ ਵਿੱਚ ਪੇਸ਼ ਨਹੀਂ ਕੀਤਾ ਪਰੰਤੂ ਹੁਣ ਕੇਂਦਰੀ ਡਿਸਟਰੀਬਿਊਸ਼ਨ ਆਫ ਇਲੈਕਟ੍ਰੀਸਿਟੀ ਲਾਈਸੈਂਸ ਰੂਲਜ਼ 2022” ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।