ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 8 ਅਗਸਤ
ਗੁਰਦੁਆਰਾ ਸੁਧਾਰ ਲਹਿਰ ਤਹਿਤ 1922 ‘ਚ ਲੱਗੇ ਮੋਰਚਾ ਗੁਰੂ ਕਾ ਬਾਗ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮੋਰਚਾ ਗੁਰੂ ਕਾ ਬਾਗ ਦੀ ਵਰ੍ਹੇਗੰਢ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਧਾਰਮਿਕ ਦੀਵਾਨਾਂ ਦੌਰਾਨ ਸਿੱਖ ਪੰਥ ਦੇ ਮਹਾਨ ਵਿਦਵਾਨ ਭਾਈ ਹਰਪਾਲ ਸਿੰਘ ਢੰਡ ਢਾਡੀ ਜਥਾ, ਭਾਈ ਹਰਜਿੰਦਰ ਸਿੰਘ ਢਾਡੀ ਜਥਾ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਜੀ ਮੰਜੀ ਸਾਹਿਬ ਵਾਲੇ, ਭਾਈ ਗੁਰਜਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਕਥਾਵਾਚਕ ਭਾਈ ਮਨਦੀਪ ਸਿੰਘ ਝੰਡੇਰ, ਭਾਈ ਗੁਰਸਾਹਿਬ ਸਿੰਘ ਖਿਆਲਾ ਦੇ ਜਥਿਆਂ ਵਲੋਂ ਰੱਬੀ ਬਾਣੀ ਦੇ ਇਲਾਹੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਦਿਆਂ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸਵਰਨ ਕੌਰ ਤੇੜਾ, ਜਥੇ: ਬਲਦੇਵ ਸਿੰਘ ਤੇੜਾ, ਜਥੇ: ਕੁਲਦੀਪ ਸਿੰਘ ਤੇੜਾ, ਮੈਨੇਜਰ ਜਗਜੀਤ ਸਿੰਘ ਵਰਨਾਲੀ, ਇੰਦਰਜੀਤ ਸਿੰਘ ਬੰਬ, ਸਰਪੰਚ ਮਿੰਟੂ ਕਾਮਲਪੁਰਾ ਹਾਜ਼ਰ ਸਨ।