ਪਠਾਨਕੋਟ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 16 ਫਰਵਰੀ ਨੂੰ ਹੋਣ ਵਾਲੀ ਰੈਲੀ ਨੂੰ ਲੈ ਕੇ ਪੰਜਾਬ ਪੁਲੀਸ ਨੇ ਜਗ੍ਹਾ-ਜਗ੍ਹਾ ਨਾਕੇਬੰਦੀ ਕਰ ਦਿੱਤੀ ਹੈ ਤੇ ਰੈਲੀ ਵਾਲੀ ਜਗ੍ਹਾ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਸੀਲ ਕਰ ਦਿੱਤਾ ਹੈ। ਇਸ ਦੇ ਨਾਲ ਨਾਲ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋਈ। -ਪੱਤਰ ਪ੍ਰੇਰਕ