ਤਰਨ ਤਾਰਨ: ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਸਰਹੱਦੀ ਕਸਬਾ ਭਿੱਖੀਵਿੰਡ ਦੇ ਸਰਾਫ਼ ਰਣਜੀਤ ਸਿੰਘ (45) ਦੀ ਲਾਸ਼ ਤਰਨ ਤਾਰਨ-ਗੋਇੰਦਵਾਲ ਸਾਹਿਬ ਸੜਕ ਤੋਂ ਨੌਰੰਗਾਬਾਦ ਪਿੰਡ ਨੇੜਿਓਂ ਬਰਾਮਦ ਕੀਤੀ ਹੈ| ਲਾਸ਼ ’ਤੇ ਤੇਜ਼ਧਾਰ ਹਥਿਆਰਾਂ ਦੇ ਕੱਟ ਹਨ। ਸਥਾਨਕ ਡੀਐੱਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਕੱਲ੍ਹ ਸ਼ਾਮ ਨੂੰ ਭਿੱਖੀਵਿੰਡ ਸਥਿਤ ਦੁਕਾਨ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਇਆ ਸੀ ਪਰ ਪੌਣੇ ਨੌਂ ਵਜੇ ਉਸ ਦਾ ਮੋਬਾਈਲ ਬੰਦ ਹੋ ਗਿਆ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਰਣਜੀਤ ਸਿੰਘ ਦਾ ਕਤਲ ਕਰ ਕੇ ਲਾਸ਼ ਇੱਥੇ ਸੁੱਟ ਦਿੱਤੀ ਗਈ ਜਾਪਦੀ ਹੈ। ਇਸ ਸਬੰਧੀ ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ| -ਪੱਤਰ ਪ੍ਰੇਰਕ