ਪੱਤਰ ਪ੍ਰੇਰਕ
ਪਠਾਨਕੋਟ, 17 ਜੁਲਾਈ
ਲੋਕਾਂ ਨੂੰ ਜਲਦੀ ਇਨਸਾਫ ਦੇਣ ਲਈ ਜ਼ਿਲ੍ਹਾ ਪੁਲੀਸ ਮੁਖੀ ਸੁਰੇਂਦਰ ਲਾਂਬਾ ਦੇ ਨਿਰਦੇਸ਼ਾਂ ਤੇ ਸੁਜਾਨਪੁਰ ਵਿੱਚ ਡੀਐੱਸਪੀ ਰਵਿੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਇੱਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਜਿਸ ਵਿੱਚ ਸੁਜਾਨਪੁਰ ਥਾਣੇ ਨਾਲ ਸਬੰਧਿਤ 40 ਸ਼ਿਕਾਇਤਕਰਤਾਵਾਂ ਨੂੰ ਬੁਲਾਇਆ ਗਿਆ ਅਤੇ ਉਨ੍ਹਾਂ ਦੇ ਆਪਸੀ ਰਜਾਮੰਦੀ ਨਾਲ ਨਿਪਟਾਰੇ ਕਰਵਾਏ ਗਏ। ਇਸ ਮੌਕੇ ਡੀਐੱਸਪੀ ਰਵਿੰਦਰ ਸਿੰਘ ਨੇ ਕਿਹਾ ਕਿ ਸ਼ਿਕਾਇਤ ਨਿਵਾਰਨ ਕੈਂਪ ਲਗਾਉਣ ਦਾ ਉਦੇਸ਼ ਪਿਛਲੇ ਲੰਬੇ ਸਮੇਂ ਤੋਂ ਲੰਬਿਤ ਪਈਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨਾ ਹੈ ਤਾਂ ਜੋ ਲੋਕਾਂ ਨੂੰ ਆਪਣੀ ਸ਼ਿਕਾਇਤਾਂ ਦੇ ਨਿਵਾਰਨ ਲਈ ਪ੍ਰੇਸ਼ਾਨੀ ਨਾ ਉਠਾਉਣੀ ਪਵੇ।