ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 12 ਜੁਲਾਈ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪਿੰਡ ਜਫਰਵਾਲ ਪੁੱਜ ਕੇ ਜਥੇਦਾਰ ਰਤਨ ਸਿੰਘ ਜਫਰਵਾਲ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਉਨ੍ਹਾਂ ਦੀ ਪਤਨੀ ਬੀਬੀ ਜਸਬੀਰ ਕੌਰ ਮੈਂਬਰ ਐਸਜੀਪੀਸੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਇਆ। ਦੱਸਣਯੋਗ ਹੈ ਕਿ ਜਥੇਦਾਰ ਰਤਨ ਸਿੰਘ ਜਫਰਵਾਲ ਸਿੱਖ ਇਤਿਹਾਸ ਬੋਰਡ ਅਤੇ ਧਰਮ ਪ੍ਰਚਾਰ ਕਮੇਟੀ ਦਾ ਸਾਬਕਾ ਮੈਂਬਰ ਸਨ। ਇਸ ਮੌਕੇ ਪ੍ਰਧਾਨ ਧਾਮੀ ਨੇ ਕਿਹਾ ਜਥੇ.ਰਤਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਨੂੰ ਜਫਰਵਾਲ ਪਰਿਵਾਰ ਅਤੇ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਵਲੋਂ ਸਿੱਖ ਧਰਮ ਨੂੰ ਪ੍ਰਫੁਲਤ ਕਰਨ ਲਈ ਸਿੱਖ ਇਤਿਹਾਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਆਖਰੀ ਦਮ ਤੱਕ ਨਿਰੰਤਰ ਕੀਤੇ ਉਪਰਾਲੇ ਸਿੱਖ ਕੌਮ ਨੂੰ ਹਮੇਸ਼ਾਂ ਯਾਦ ਰਹਿਣਗੇ। ਇਸ ਮੌਕੇ ਪਹੁੰਚੇ ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਛੋਟੇਪੁਰ ਸੀਨੀਅਰ ਅਕਾਲੀ, ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਮੈਂਬਰ ਐਡਵੋਕੇਟ ਗੁਰਦੇਵ ਸਿੰਘ ਸੋਹਲ,ਪ੍ਰਧਾਨ ਐਡਵੋਕੇਟ ਧਾਮੀ ਦੇ ਓਐਸਡੀ ਵਿਕਾਸ ਸਿੰਘ, ਜਥੇ. ਗੁਰਿੰਦਰਪਾਲ ਸਿੰਘ ਗੋਰਾ ਤੇ ਗੁਰਨਾਮ ਸਿੰਘ ਜੱਸਲ ਆਦਿ ਨੇ ਵੀ ਜਫ਼ਰਵਾਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।