ਗੁਰਬਖਸ਼ਪੁਰੀ
ਤਰਨ ਤਾਰਨ, 17 ਮਾਰਚ
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਪਿੰਡ ਚੋਹਲਾ ਸਾਹਿਬ ’ਚ 21 ਮਾਰਚ ਨੂੰ ਕੀਤੀ ਜਾਣ ਵਾਲੀ ਕਾਨਫਰੰਸ ਨੂੰ ਸਫਲ ਬਣਾਉਣ ਦੀ ਮੁਹਿੰਮ ਨੂੰ ਤੇਜ਼ ਕਰਦਿਆਂ ਪਾਰਟੀ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਿੰਡ ਬ੍ਰਹਮਪੁਰਾ ’ਚ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਮੋਦੀ ਸਰਕਾਰ ਦੀਆਂ ਨੀਤੀਆਂ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਸਾਨੀ ਅੰਦੋਲਨ ਦਾ ਕੋਈ ਹੱਲ ਨਾ ਕਰਨ ’ਤੇ ਚਿੰਤਾ ਜ਼ਾਹਰ ਕੀਤੀ| ਮੀਟਿੰਗ ਨੂੰ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਸਤਨਾਮ ਸਿੰਘ, ਜਗਜੀਤ ਸਿੰਘ, ਦਿਲਬਾਗ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ|