ਪੱਤਰ ਪ੍ਰੇਰਕ
ਤਰਨ ਤਾਰਨ, 23 ਸਤੰਬਰ
ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਵੱਲੋਂ ਅੱਜ ਇੱਥੇ ਇੱਕ ਮੁਜ਼ਾਹਰਾ ਕਰ ਕੇ ਕੇਂਦਰ ਸਰਕਾਰ ਦੇ ਕਿਰਤੀ ਵਰਗਾਂ ਖਿਲਾਫ਼ ਬਣਾਏ ਜਾ ਰਹੇ ਕਾਨੂੰਨਾਂ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਗਿਆ| ਮੁਜ਼ਾਹਰਾਕਾਰੀਆਂ ਦੀ ਅਗਵਾਈ ਕੁਲਵੰਤ ਸਿੰਘ ਗੋਹਲਵੜ, ਹੀਰਾ ਸਿੰਘ ਕੰਡਿਆਂਵਾਲੇ ਅਤੇ ਬਲਦੇਵ ਸਿੰਘ ਗੋਹਲਵੜ ਨੇ ਕੀਤੀ| ਇਸ ਮੌਕੇ ਜਥੇਬੰਦੀ ਦੇ ਸੂਬਾ ਪੰਜਾਬ ਦੇ ਸੂਬਾ ਆਗੂ ਸੁੱਚਾ ਸਿੰਘ ਅਜਨਾਲਾ, ਜ਼ਿਲ੍ਹਾ ਆਗੂ ਸੁਖਦੇਵ ਸਿੰਘ ਗੋਹਲਵੜ ਤੇ ਗੁਰਦੀਪ ਸਿੰਘ ਬੁਤਾਲਾ ਨੇ ਸਰਕਾਰ ਵੱਲੋਂ ਧਾਰਨ ਕੀਤੀਆਂ ਪ੍ਰਾਈਵੇਟ ਅਤੇ ਨਿੱਜੀਕਰਨ ਦੀਆਂ ਨੀਤੀਆਂ ਦਾ ਗਰੀਬ ਵਰਗਾਂ ਦੇ ਲੋਕਾਂ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਦੀ ਨਿਖੇਧੀ ਕੀਤੀ| ਬੁਲਾਰਿਆਂ ਨੇ ਸਾਰਿਆਂ ਨੂੰ ਬਰਾਬਰ ਦੀਆਂ ਵਿੱਦਿਅਕ ਤੇ ਸਿਹਤ ਸੇਵਾਵਾਂ ਦੇਣ ਦੀ ਵੀ ਮੰਗ ਕੀਤੀ|