ਗੁਰਾਇਆ: ਹਨੂਮਤ ਇੰਟਰਨੈਸ਼ਨਲ ਪਬਲਿਕ ਸਕੂਲ ਗੁਰਾਇਆ ਨੇ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਸੈਸ਼ਨ 2023-24 ਦੇ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਅਕ ਤੇ ਸਹਿ-ਵਿਦਿਅਕ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਵਿਦਿਆਰਥੀ ਸਨਮਾਨੇ ਗਏ। ਇਸ ਪ੍ਰੋਗਰਾਮ ਵਿੱਚ ਫਿਲੌਰ ਦੇ ਡੀਐੱਸਪੀ ਸਰਵਣ ਸਿੰਘ ਬੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਉਨ੍ਹਾਂ ਨਾਲ ਏਐੱਸਆਈ ਜਸਵੰਤ ਲਾਲ ਵੀ ਮੌਜੂਦ ਸਨ। ਪ੍ਰਬੰਧਕ ਕਮੇਟੀ ਦੇ ਗਿਰੀਸ਼ ਗੁਪਤਾ ਅਤੇ ਨਰੇਸ਼ ਗੁਪਤਾ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰੀ। ਇਸ ਮੌਕੇ ਸੁਰਿੰਦਰ ਗੁਲਾਟੀ ਵੀ ਹਾਜ਼ਰ ਸਨ। ਪ੍ਰਿੰਸੀਪਲ ਆਰਤੀ ਸੋਬਤੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ| ਸਕੂਲ ਪ੍ਰਬੰਧਕ ਕਮੇਟੀ ਵੱਲੋਂ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ