ਦਵਿੰਦਰ ਸਿੰਘ ਭੰਗੂ
ਰਈਆ,11 ਮਈ
ਸਰਕਾਰੀ ਐਲੀਮੈਂਟਰੀ ਸਕੂਲ ਪੱਡੇ ਦੇ ਇੱਕ ਪੰਜਾਬੀ ਅਧਿਆਪਕ ਵੱਲੋਂ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਤੇ ਬੱਚਿਆ ਦੇ ਮਾਪਿਆ ਅਤੇ ਲੋਕਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਕਰਕੇ ਇਨਸਾਫ਼ ਦੀ ਮੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਪੱਡੇ ਵਿੱਚ ਪੜ੍ਹਦੇ ਅੱਧੀ ਦਰਜਨ ਤੋ ਵੱਧ ਬੱਚਿਆਂ ਦੇ ਮਾਪਿਆਂ ਨੇ ਲਿਖਤੀ ਤੌਰ ’ਤੇ ਸਕੂਲ ਦੇ ਮੁਖੀ ਬਲਦੇਵ ਕ੍ਰਿਸ਼ਨ ਸ਼ਰਮਾ ਨੂੰ ਸ਼ਿਕਾਇਤ ਕਰਕੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਇਸ ਸਕੂਲ ਵਿੱਚ ਪੜ੍ਹਦੇ ਹਨ ਅਤੇ ਇਸ ਸਕੂਲ ਦਾ ਇੱਕ ਪੰਜਾਬੀ ਦਾ ਅਧਿਆਪਕ ਸਾਡੀਆਂ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕਰਦਾ ਹੈ ਹਰਕਤਾਂ ਕਰਦਾ ਹੈ ਜਿਸ ਸਬੰਧੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਸਕੂਲ ਮੁਖੀ ਬਲਦੇਵ ਕ੍ਰਿਸ਼ਨ ਸ਼ਰਮਾ ਨੇ ਦੱਸਿਆ ਕਿ ਪੰਜਾਬੀ ਅਧਿਆਪਕ ਵਿਰੁੱਧ ਪਿੰਡ ਵਿੱਚ ਬੱਚਿਆਂ ਦੇ ਮਾਪਿਆ ਅਤੇ ਹੋਰ ਲੋਕਾਂ ਵੱਲੋਂ ਅਸ਼ਲੀਲ ਹਰਕਤਾਂ ਕਰਨ ਸਬੰਧੀ ਸ਼ਿਕਾਇਤ ਆਈ ਸੀ ਜਿਸ ਨੂੰ ਉਨ੍ਹਾਂ ਨੇ ਸਾਰੇ ਸਬੂਤਾਂ ਸਮੇਤ ਪ੍ਰਿੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਈਆ ਨੂੰ ਭੇਜ ਦਿੱਤੀ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਮ੍ਰਿਤਸਰ ਜੁਗਰਾਜ ਸਿੰਘ ਰੰਧਾਵਾ ਨੇ ਕਿਹਾ ਕੇ ਪ੍ਰਿੰਸੀਪਲ ਰਈਆ ਵਲੋ ਜਾਂਚ ਰਿਪੋਰਟ ਭੇਜਣ ਉਪਰੰਤ ਮਾਮਲੇ ਦੀ ਜਾਂਚ ਲਈ ਤਿੰਨ ਪ੍ਰਿੰਸੀਪਲਾਂ ’ਤੇ ਅਧਾਰਤ ਜਾਂਚ ਟੀਮ ਬਣਾ ਦਿੱਤੀ ਗਈ ਹੈ ਜੋ ਕਿ ਬਾਰੀਕੀ ਨਾਲ ਜਾਂਚ ਕਰਨ ਉਪਰੰਤ ਰਿਪੋਰਟ ਭੇਜਣਗੇ ਅਤੇ ਰਿਪੋਰਟ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।