ਪੱਤਰ ਪ੍ਰੇਰਕ
ਜੈਂਤੀਪੁਰ, 21 ਮਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਆਮ ਲੋਕਾਂ ਦੇ ਹੱਕਾਂ ਹਿੱਤਾਂ ਲਈ ਫੈਸਲੇ ਲੈ ਕੇ ਨਵਾਂ ਇਤਿਹਾਸ ਸਿਰਜ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਜਾਇੰਟ ਸੈਕਟਰੀ ਅਤੇ ਹਲਕਾ ਮਜੀਠਾ ਦੇ ਇੰਚਾਰਜ ਗੁਰਭੇਜ ਸਿੰਘ ਸਿੱਧੂ ਮੱਝਵਿੰਡ ਨੇ ਹਲਕੇ ਦੇ ਤਲਵੰਡੀ ਦਸੌਂਧਾ ਸਿੰਘ ਵਿਚ ਇੱਕ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਨਸ਼ੇ, ਗੈਂਗਸਟਰ ਅਤੇ ਨਾਜਾਇਜ਼ ਕਬਜ਼ੇ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਵਿੱਚ ਸਹਿਯੋਗ ਕਰਨ। ਇਸ ਮੌਕੇ ਬਲਬੀਰ ਸਿੰਘ ਬੋਪਾਰਾਏ, ਪ੍ਰਿਤਪਾਲ ਸਿੰਘ ਬੱਲ, ਹਾਜ਼ਰ ਸਨ।