ਚੇਤਨਪੁਰਾ: ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਮੋਹਣ ਭੰਡਾਰੀਆਂ ਵਿਖੇ ਇੱਕ ਬੱਚੇ ਦੀ ਛੱਪੜ ਵਿਚ ਡੁੱਬਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਮ੍ਰਿਤਕ ਬੱਚੇ ਦੇ ਪਿਤਾ ਰਾਜਪਾਲ ਸਿੰਘ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦਾ ਪੁੱਤਰ ਰਘੁਬੀਰ ਸਿੰਘ ਜਿਸ ਦੀ ਕਿ ਉਮਰ ਮਹਿਜ਼ 9 ਸਾਲ ਹੈ ਤੇ ਉਹ ਸਰਕਾਰੀ ਐਲੀਮੈਂਟਰੀ ਸਕੂਲ ਤੋਂ ਪੜ੍ਹ ਕੇ ਵਾਪਸ ਘਰ ਨੂੰ ਆ ਰਿਹਾ ਸੀ ਕਿ ਪਿੰਡ ਦੇ ਨਜ਼ਦੀਕ ਹੀ ਸਰਕਾਰ ਵੱਲੋਂ ਥਾਪਰ ਮਾਡਲ ਤਹਿਤ ਬਣਾਏ ਜਾ ਰਹੇ ਛੱਪੜ ਵਿਚ ਡੁੱਬ ਗਿਆ। -ਪੱਤਰ ਪ੍ਰੇਰਕ