ਅਟਾਰੀ: ਮਾਰੀਸ਼ਸ਼ ਦੇ ਕਮਿਸ਼ਨਰ ਹੇਮਨਡੋਇਲ ਡਿਲੀਅਮ ਨੇ ਅੱਜ ਪਰਿਵਾਰਕ ਮੈਂਬਰਾਂ ਸਮੇਤ ਅਟਾਰੀ-ਵਾਹਗਾ ਸਰਹੱਦ ਵਿਖੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ, ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨੀ ਰੇਂਜਰਜ਼ ਜਵਾਨਾਂ ਵਿਚਕਾਰ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ) ਵੇਖੀ। ਇਸ ਮੌਕੇ ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਪ੍ਰਸੰਸਾ ਕੀਤੀ ਤੇ ਸਟੇਡੀਅਮ, ਅਜਾਇਬਘਰ, ਬਾਰਡਰ ਪਿੱਲਰ ਨੰਬਰ 102 ਵੇਖਿਆ ਅਤੇ ਯਾਦਗਾਰੀ ਤਸਵੀਰਾਂ ਖਿਚਵਾਈਆਂ। ਇਸ ਮੌਕੇ ਅਰੁਣ ਮਾਹਲ ਪ੍ਰੋਟੋਕੋਲ ਅਫ਼ਸਰ ਦਿਹਾਤੀ ਪੁਲੀਸ ਅੰਮ੍ਰਤਿਸਰ ਵੀ ਮੌਜੂਦ ਸਨ। -ਪੱਤਰ ਪ੍ਰੇਰਕ