ਪੱਤਰ ਪ੍ਰੇਰਕ
ਪਠਾਨਕੋਟ, 11 ਅਕਤੂਬਰ
ਫੂਡ ਸੇਫਟੀ ਵਿਭਾਗ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਖਾਣ-ਪੀਣ ਵਾਲੀਆਂ ਵਸਤੂਆਂ ਨੂੰ ਬਣਾਉਣ ਵਾਲੀਆਂ ਦੁਕਾਨਾਂ ’ਤੇ ਛਾਪੇ ਮਾਰੇ ਗਏ ਅਤੇ ਉਨ੍ਹਾਂ ਦੇ ਸੈਂਪਲ ਭਰੇ ਗਏ। ਐੱਫਐੱਸਓ ਸਿਮਰਤ ਕੌਰ ਨੇ ਦੱਸਿਆ ਕਿ 5 ਦੁਕਾਨਾਂ ਤੋਂ ਖਾਣ-ਪੀਣ ਦੀਆਂ ਵਸਤੂਆਂ ਦੇ ਸੈਂਪਲ ਭਰੇ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਡਰਾਈ ਫਰੂਟਸ, ਮਠਿਆਈ ਦੀਆਂ ਦੁਕਾਨਾਂ, ਨਮਕੀਨ ਦੀਆਂ ਦੁਕਾਨਾਂ ਆਦਿ ਤੋਂ ਸੈਂਪਲ ਲਏ ਗਏ। ਜਿਨ੍ਹਾਂ ਨੂੰ ਜਾਂਚ ਲਈ ਲੈਬ ਵਿੱਚ ਭੇਜਿਆ ਜਾ ਰਿਹਾ ਹੈ ਅਤੇ ਲੈਬ ਤੋਂ ਰਿਪੋਰਟ ਆਉਣ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।