ਨਿੱਜੀ ਪੱਤਰ ਪ੍ਰੇਰਕ
ਬਟਾਲਾ, 13 ਅਕਤੂਬਰ
ਭਾਜਪਾ ਆਗੂ ਤੇ ਪੰਜਾਬ ਕਾਰਜਕਾਰਨੀ ਦੇ ਮੈਂਬਰ ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਪੰਜਾਬ ਦੀ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਦਫਤਰ ਨੂੰ ਪਾਣੀਆਂ ਦੇ ਮਾਮਲੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਕਿਉਂਕਿ ਪੰਜਾਬ ਦੀਆਂ ਸਮੇਂ ਸਮੇਂ ਦੀਆਂ ਕਾਂਗਰਸ ਤੇ ਅਕਾਲੀ ਸਰਕਾਰਾਂ ਨੇ ਨਿੱਜੀ ਸਵਾਰਥਾਂ ਲਈ ਸੂਬੇ ਦੇ ਪਾਣੀਆਂ ਦੇ ਮਾਮਲੇ ’ਤੇ ਚੁੱਪ ਧਾਰੀ ਰੱਖੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਹਰਿਆਣੇ ਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ ਤਾਂ ਮੁੱਖ ਮੰਤਰੀ ਨੂੰ ਪੰਜਾਬ ਵਾਸੀਆਂ ਨੂੰ ਸਪੱਸ਼ਟ ਕਰਨ ਪੰਜਾਬ ਦੇ ਗੰਭੀਰ ਮੁੱਦੇ ਪ੍ਰਤੀ ਉਨ੍ਹਾਂ ਦੀ ਪਾਰਟੀ ਦੀ ਕੀ ਸੋਚ ਹੈ।