ਤਰਨ ਤਰਨ:
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਚੁਤਾਲਾ ਪਿੰਡ ਇਕਾਈ ਦੀ ਗੁਰਦੁਆਰਾ ਬਾਬਾ ਸ਼ਹੀਦਾਂ ਵਿੱਚ ਕੀਤੀ ਗਈ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਜਥੇਬੰਦੀ ਦਾ ਢਾਂਚਾ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਪਿੰਡ ਇਕਾਈ ਦੇ ਪ੍ਰਧਾਨ ਸਤਨਾਮ ਸਿੰਘ ਅਤੇ ਬੀਬੀ ਸੁਖਵਿੰਦਰ ਕੌਰ ਨੇ ਕੀਤੀ| ਮੀਟਿੰਗ ਨੂੰ ਜਥੇਬੰਦੀ ਦੇ ਸੂਬਾ ਆਗੂ ਸੁਖਵਿੰਦਰ ਸਿੰਘ ਚੁਤਾਲਾ ਅਤੇ ਤਰਸੇਮ ਸਿੰਘ ਨੇ ਸੰਬੋਧਨ ਕਰਦਿਆਂ ਇਲਾਕੇ ਅੰਦਰ ਘਰੇਲੂ ਬਿਜਲੀ ਦੀ ਸਪਲਾਈ ਤੇ ਲੰਬੇ ਕੱਟ ਲੱਗਣ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਸਪਲਾਈ ਨੂੰ ਨਿਰਵਿਘਨ ਕੀਤੇ ਜਾਣ ਦੀ ਮੰਗ ਕੀਤੀ| ਮੀਟਿੰਗ ਵਿੱਚ 31 ਅਗਸਤ ਨੂੰ ਸ਼ੰਭੂ-ਖਨੌਰੀ ਆਦਿ ਬਾਰਡਰਾਂ ਤੇ ਧਰਨਾ ਦੇ ਰਹੇ ਕਿਸਾਨਾਂ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ| ਇਸ ਮੌਕੇ ਨੰਬਰਦਾਰ ਨਰਿੰਦਰ ਸਿੰਘ, ਮਹਿੰਦਰ ਸਿੰਘ, ਸਕੱਤਰ ਸਿੰਘ, ਬੀਰਾ ਸਿੰਘ, ਦਵਿੰਦਰ ਸਿੰਘ, ਹਰਜੀਤ ਕੌਰ, ਬਲਵਿੰਦਰ ਕੌਰ ਤੇ ਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ| -ਪੱਤਰ ਪ੍ਰੇਰਕ