ਪਠਾਨਕੋਟ: ਪਠਾਨਕੋਟ-ਜੋਗਿੰਦਰ ਨਗਰ ਰੇਲ ਸੈਕਸ਼ਨ ’ਤੇ ਸਫ਼ਰ ਕਰਨ ਵਾਲਿਆਂ ਨੂੰ ਲੰਬਾ ਇੰਤਜ਼ਾਰ ਕਰਨਾ ਪਵੇਗਾ। ਇਸ ਦਾ ਮੁੱਖ ਕਾਰਨ ਪਹਾੜਾਂ ਵਿੱਚ ਹੋਈ ਭਾਰੀ ਬਾਰਸ਼ ਕਾਰਨ ਰੇਲ ਸੈਕਸ਼ਨ ’ਤੇ ਪੈਂਦੇ ਚੱਕੀ ਦਰਿਆ ਦੇ ਪੁਲ ਦੇ ਇੱਕ ਸਤੰਭ ਦਾ ਕੁਝ ਹਿੱਸਾ ਨੁਕਸਾਨਿਆ ਜਾਣਾ ਹੈ। ਥੱਲੜੇ ਹਿੱਸੇ ਵਿੱਚ ਸਲੈਬਾਂ ਖਿਸਕ ਜਾਣ ਬਾਅਦ ਇੰਜਨੀਅਰਿੰਗ ਵਿਭਾਗ ਦੀ ਟੀਮ ਨੇ ਦੌਰਾ ਕੀਤਾ ਅਤੇ ਇਸ ਨੂੰ ਅਸੁਰੱਖਿਅਤ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਫਿਰੋਜ਼ਪੁਰ ਰੇਲ ਮੰਡਲ ਨੇ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ ’ਤੇ ਅਣਮਿਥੇ ਸਮੇਂ ਲਈ ਰੇਲ ਗੱਡੀਆਂ ਰੱਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। -ਪੱਤਰ ਪ੍ਰੇਰਕ