ਪੱਤਰ ਪ੍ਰੇਰਕ
ਪਠਾਨਕੋਟ, 29 ਅਪਰੈਲ
ਅੱਡਾ ਸਰਨਾ ਕੋਲ ਯੂਬੀਡੀਸੀ ਨਹਿਰ ਕਿਨਾਰੇ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਇੱਕ ਕਬਾੜੀਏ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਰੱਖੇ ਗਏ ਸਾਮਾਨ ਨੂੰ ਅਚਾਨਕ ਅੱਗ ਲੱਗ ਗਈ। ਇਸ ਕਾਰਨ ਕਈ ਦਰੱਖਤ ਨੁਕਸਾਨੇ ਗਏ। ਅੱਗ ਇੰਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਵੱਡੀਆਂ- ਵੱਡੀਆਂ ਲਾਟਾਂ ਨਿਕਲਣ ਲੱਗ ਗਈਆਂ।
ਸਥਾਨਕ ਲੋਕਾਂ ਨੇ ਤੁਰੰਤ ਨਜ਼ਦੀਕੀ ਥਾਣਾ ਸਦਰ ਦੀ ਪੁਲੀਸ ਨੂੰ ਸੂਚਿਤ ਕੀਤਾ ਤੇ ਫਿਰ ਪੁਲੀਸ ਨੇ ਫਾਇਰ ਬ੍ਰਿਗੇਡ ਵਿਭਾਗ ਨੂੰ ਬੁਲਾਇਆ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਕਬਾੜ ਦਾ ਕੰਮ ਕਰਵਾਲੇ ਵਿਅਕਤੀ ਦਾ ਕਹਿਣਾ ਹੈ ਕਿ ਇਹ ਅੱਗ ਪਿੱਛੇ ਤੋਂ ਆਈ ਹੈ। ਇਸ ਕਾਰਨ ਉਨ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਪਰ ਅੱਗ ਨਾਲ ਸਰਕਾਰੀ ਦਰੱਖਤ ਝੁਲਸ ਗਏ ਹਨ। ਇਸ ਸਬੰਧੀ ਜੰਗਲਾਤ ਵਿਭਾਗ ਦੇ ਅਧਿਕਾਰੀ ਵਰਿੰਦਰ ਨੇ ਕਿਹਾ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।